Punjab

ਗੱਡੀ ਦਾ ਟਾਇਰ ਫੱਟਣ ਕਾਰਨ ਵਾਪਰਿਆ ਸੜਕ ਹਾਦਸਾ

ਜਲੰਧਰ, 21 ਜਨਵਰੀ- ਗੁਰਾਇਆ ਰਾਸ਼ਟਰੀ ਰਾਜਮਾਰਗ ’ਤੇ ਗੱਡੀ ਦਾ ਟਾਇਰ ਫੱਟਣ ਕਾਰਨ ਵਾਪਰੇ ਸੜਕ ਹਾਦਸੇ ’ਚ ਇਕ ਪਰਿਵਾਰ ਦੇ ਪੰਜ ਦੇ ਕਰੀਬ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚ ਇਕ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਚ ਰੈਫਰ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਾਇਆ ਬੱਸ ਸਟੈਂਡ ਓਵਰ ਬ੍ਰਿਜ ’ਤੇ ਅੰਮ੍ਰਿਤਸਰ ਤੋਂ ਯਮੁਨਾਨਗਰ ਜਾ ਰਹੀ ਐਕਸ.ਯੂ.ਵੀ. ਗੱਡੀ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਐਸ.ਐਸ.ਐਫ਼. ਦੀ ਟੀਮ ਵਲੋਂ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ। ਜ਼ਖ਼ਮੀਆਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਚਰਨ ਸਿੰਘ, ਕਮਲ ਅਰੋੜਾ ਪਤਨੀ ਅਮਰੀਕ ਸਿੰਘ, ਫਤਿਹ ਪੁੱਤਰ ਅਮਰੀਕ ਸਿੰਘ, ਪੁਸ਼ਪਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਯਮੁਨਾਨਗਰ ਤੇ ਅੰਮ੍ਰਿਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਰੁੜਕੀ ਵਜੋਂ ਹੋਈ ਹੈ।

Related Articles

Leave a Reply

Your email address will not be published. Required fields are marked *

Back to top button