Punjab

ਕੇਂਦਰੀ ਜੇਲ੍ਹ ’ਚੋਂ 18 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 18 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 6 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 229 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਮਿਤੀ 11 ਜਨਵਰੀ 2025 ਨੂੰ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਕੇਂਦਰੀ ਜੇਲ੍ਹ ਅੰਦਰ ਥਰੋ ਕੀਤੇ ਪੈਕੇਟ ਵਿਚੋਂ 18 ਮੋਬਾਇਲ ਫੋਨ ਬਰਾਮਦ ਹੋਏ। ਜਾਂਚਕਰਤਾ ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਵਾਲਾਤੀ ਗੁਰਲਾਲ ਸਿੰਘ ਉਰਫ ਗੁਰੀ ਪੁੱਤਰ ਸ਼ਿੰਦਾ ਸਿੰਘ ਵਾਸੀ ਬੁਰਜ ਥਾਣਾ ਸਰਾਏ ਅਮਾਨਤ ਖਾਂ, ਕੈਦੀ ਦਾਰਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਢਾਣੀ ਡੰਡੇ ਵਾਲੀ ਥਾਣਾ ਸਿਟੀ ਅਬੋਹਰ, ਫਾਜ਼ਿਲਕਾ, ਹਵਾਲਾਤੀ ਕੁਲਵਿੰਦਰ ਸਿੰਘ ਉਰਫ ਫੰਮਾ ਪੁੱਤਰ ਮੁਖਤਿਆਰ ਸਿੰਘ ਵਾਸੀ ਚਾਂਦੀ ਵਾਲਾ, ਫਿਰੋਜ਼ਪੁਰ, ਹਵਾਲਾਤੀ ਮਨਪ੍ਰੀਤ ਸਿੰਘ ਉਰਫ ਲਵਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਫੈਕਟਰੀ ਏਰੀਆ ਡੇਰਾ ਬਾਬਾ ਜੱਗਾ ਸ਼ਾਹ, ਜ਼ਿਲ੍ਹਾ ਕਪੂਰਥਲਾ, ਹਵਾਲਾਤੀ ਮਨਪ੍ਰੀਤ ਸਿੰਘ ਉਰਮ ਘੋਨੀ ਪੁੱਤਰ ਬਲਵੀਰ ਸਿੰਘ ਵਾਸੀ ਹੌਲਾਂਵਾਲੀ, ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਹਾਮਦ ਵਾਲਾ ਉਤਾੜ, ਹਵਾਲਾਤੀ ਵਕੀਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਢੰਡੀ ਕਦੀਮ ਜ਼ਿਲ੍ਹਾ ਫਾਜ਼ਿਲਕਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button