Punjab

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾਂ ਇਸਤੇਮਾਲ ਕਰਨ ਦੀ ਚੁੱਕੀ ਸਹੁੰ

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾਂ ਇਸਤੇਮਾਲ ਕਰਨ ਦੀ ਚੁੱਕੀ ਸਹੁੰ

ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾਂ ਇਸਤੇਮਾਲ ਕਰਨ ਦੀ ਸਹੁੰ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਐੱਸ ਐੱਨ ਰੁਦਰਾ ਨੇ ਦੱਸਿਆ ਕਿ ਚਾਈਨਾ ਡੋਰ ਦੇ ਇਸਤੇਮਾਲ ਨੂੰ ਰੋਕਣ ਦੇ ਉਦੇਸ਼ ਨਾਲ ਵਿਵੇਕਾਨੰਦ ਵਰਲਡ ਸਕੂਲ ਵਿੱਚ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਚਾਈਨਾ ਡੋਰ ਦੇ ਖਤਰੇ, ਜਿਵੇਂ ਕਿ ਜਾਨਲੇਵਾ ਸੱਟਾਂ, ਪੰਛੀਆਂ ਨੂੰ ਹੋਣ ਵਾਲੇ ਗੰਭੀਰ ਨੁਕਸਾਨ ਅਤੇ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕਤਾ ਫੈਲਾਉਣਾ ਸੀ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਇਸ ਸਮਾਰੋਹ ਵਿੱਚ ਭਾਗ ਲਿਆ। ਸਕੂਲ ਦੀ ਪਿ੍ਰੰਸੀਪਲ ਤੇਜਿੰਦਰ ਪਾਲ ਕੌਰ ਨੇ ਚਾਈਨਾ ਡੋਰ ਦੇ ਨੁਕਸਾਨਾਂ ਤੇ ਚਾਨਣ ਪਾਉਂਦਿਆਂ ਸਭ ਨੂੰ ਸੁਰੱਖਿਅਤ ਅਤੇ ਵਾਤਾਵਰਣ-ਅਨੁਕੂਲ ਵਿਕਲਪਾਂ ਅਪਣਾਉਣ ਦੀ ਅਪੀਲ ਕੀਤੀਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ ਦੀ ਸਹੁੰ ਚੁਕੀ। ਇਸ ਮੌਕੇ ’ਤੇ ਵੱਖ-ਵੱਖ ਜਾਗਰੂਕਤਾ ਗਤਿਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੋਸਟਰ ਪ੍ਰਦਰਸ਼ਨ, ਭਾਸ਼ਣ ਅਤੇ ਸਮੂਹ ਚਰਚਾ ਸ਼ਾਮਲ ਸਨ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਛੋਟੀਜਿਹੀ ਲਾਪਰਵਾਹੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ ਅਤੇ ਇਹ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਸੁਰੱਖਿਅਤ ਵਿਕਲਪਾਂ ਨੂੰ ਵਧਾਵਾ ਦੇਈਏਵਿਵੇਕਾਨੰਦ ਵਰਲਡ ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੇ ਸਮਾਜ ਨੂੰ ਚਾਈਨਾ ਡੋਰ ਦੀ ਵਰਤੋਂ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਡੋਰ ਸਿਰਫ ਜਾਨਲੇਵਾ ਹੀ ਨਹੀਂ, ਸਗੋਂ ਸਾਡੇ ਵਾਤਾਵਰਣ ਅਤੇ ਪੰਛੀਆਂ ਲਈ ਵੀ ਬਹੁਤ ਖਤਰਨਾਕ ਹੈ। ਸਾਨੂੰ ਆਪਣੇ ਬੱਚਿਆਂ ਨੂੰ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਹ ਸਹੁੰ ਸਿਰਫ਼ ਇੱਕ ਸੰਕਲਪ ਨਹੀਂ, ਸਗੋਂ ਸਮਾਜ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ।

Related Articles

Leave a Reply

Your email address will not be published. Required fields are marked *

Back to top button