Punjab

ਰਾਜ ਪੱਧਰੀ ਬਸੰਤ ਮੇਲਾ 27-28 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ–ਡਿਪਟੀ ਕਮਿਸ਼ਨਰ

ਮੇਲੇ ਦੀਆਂ ਤਿਆਰੀਆਂ ਸਬੰਧੀ ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾਰਵਾਇਤੀ ਮੇਲਿਆਂ ਦੀ ਲੜੀ ਤਹਿਤ ਇਹ ਮੇਲਾ 27 ਅਤੇ 28 ਜਨਵਰੀ 2025 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਰਵਾਇਤੀ ਸਟਾਲ, ਝੂਲੇ ਆਦਿ ਖਿੱਚ ਦਾ ਕੇਂਦਰ ਰਹਿਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾਉਨ੍ਹਾਂ ਦੱਸਿਆ ਕਿ ਪਤੰਗਬਾਜ਼ੀ ਦੇ ਨਾਕਆਊਟ ਮੁਕਾਬਲੇ 22 ਜਨਵਰੀ ਤੋਂ 25 ਜਨਵਰੀ 2025 ਤੱਕ ਹੋਣਗੇ ਅਤੇ 27 ਜਨਵਰੀ ਨੂੰ ਪਤੰਗਬਾਜ਼ੀ ਦਾ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾਸੱਭਿਆਚਾਰਕ ਪ੍ਰੋਗਰਾਮ 28 ਜਨਵਰੀ ਨੂੰ ਹੋਵੇਗਾ ਜਿਸ ਵਿੱਚ ਪੰਜਾਬ ਦੇ ਉੱਘੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਗੇਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਮਰਦ, ਔਰਤਾਂ ਅਤੇ ਬੱਚੇ ਆਪਣੀ ਮੁਫਤ ਰਜਿਸਟ੍ਰੇਸ਼ਨ ਵੈਬਸਾਈਟ ’ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 200 ਤੋਂ ਵੱਧ ਲੋਕਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰ ਲਈ ਹੈ। ਰਾਜ ਪੱਧਰੀ ਬਸੰਤ ਮੇਲੇ ਲਈ ਰਜਿਸਟਰੇਸ਼ਨ 21 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਮੌਕੇ ’ਤੇ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇਉਨ੍ਹਾਂ ਦੱਸਿਆ ਕਿ 10 ਸਾਲ ਤੋਂ ਘੱਟ ਉਮਰ ਦੇ ਲੜਕੇ/ਲੜਕੀਆਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ 10 ਸਾਲ ਤੋਂ ਉਪਰ ਉਮਰ ਦੇ ਲੜਕੇ/ਲੜਕੀਆਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਵੀ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਦਿਲਚਸਪ ਮੁਕਾਬਲਾ ‘ਸਭ ਤੋਂ ਵੱਡਾ ਪਤੰਗਬਾਜ਼ ਮੁਕਾਬਲਾਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਅਤੇ ਜੀਵ ਸੁਰੱਖਿਆ ਪ੍ਰਤੀ ਮਨੱਖੀ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦੇ ਹੋਏ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੋਵੇਗੀਉਨ੍ਹਾਂ ਰਾਜ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਇਹ ਮੇਲਾ ਦੇਖਣ ਲਈ ਜ਼ਰੂਰ ਆਉਣ। ਇਸ ਮੌਕੇ ਉਨ੍ਹਾਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ, ਐੱਸਡੀਐੱਮ ਦੀਵਿਆ ਪੀ., ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ, ਡੀਡੀਐੱਫ ਅਦਿੱਤੀ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐੱਨਜੀਓਜ਼. ਦੇ ਨੁਮਾਇੰਦੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button