Punjab

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

ਫਾਜਿਲਕਾ 21 ਜਨਵਰੀ– ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ 16 ਜਨਵਰੀ 2025 ਤੋਂ ਕਰਵਾਈ ਜਾ ਰਹੀ ਹੈ । ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸਨ  ਮਿਤੀ: 06.02. 2025 ਤੋਂ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਫਿਰੋਜ਼ਪੁਰ, ਫਾਜਿਲਕਾ,ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਮਿਤੀ  16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਗਈ ਹੈ। ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ । ਯੁਵਕ ਦੀ ਉਮਰ 17 1/2ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀਵਧੇਰੇ ਜਾਣਕਾਰੀ ਲਈ  88728-02046, 78888-48823 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button