Punjab

ਪੰਜਾਬ ਦੇ ਅੱਜ 17 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ- ਮੌਸਮ ਵਿਭਾਗ

ਚੰਡੀਗੜ੍ਹ, 22 ਜਨਵਰੀ– ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਰਾਜ ਵਿਚ ਕੁਝ ਥਾਵਾਂ ’ਤੇ ਦੋ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 17 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.5 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿਚ 23.3 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵਲੋਂ ਧੁੰਦ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਿਲ ਹਨ।

Related Articles

Leave a Reply

Your email address will not be published. Required fields are marked *

Back to top button