Punjab

ਸਰੀਰ ਵਿੱਚ ਆਇਓਡੀਨ ਘਾਟ ਦੇ ਨੁਕਸਾਨਾਂ ਸਬੰਧੀ ਨਵੇਂ ਚੁਣੇ ਸਰਪੰਚਾਂ–ਪੰਚਾਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਆਮ ਲੋਕਾਂ ਅਤੇ ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਬਲਾਕ ਡਿਵੈਲਪਮੈਂਟ ਪੰਚਾਇਤ ਦਫ਼ਤਰ ਮਮਦੋਟ ਵਿਖੇ ਨਵੇਂ ਚੁਣੇ ਸਰਪੰਚਾਂ, ਪੰਚਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜਣੇਪੇ ਦੌਰਾਨ ਜੱਚਾ ਬੱਚਾ ਦੀ ਮੌਤ ਦਰ ਘਟਾਉਣ ਸੰਬਧੀ ਪੰਚਾਇਤਾ ਦੇ ਸਹਿਯੋਗ ਦੀ ਮੰਗ ਕਰਦਿਆਂ ਜਣੇਪਾ ਸਰਕਾਰੀ ਸੰਸਥਾਵਾਂ ਵਿੱਚ ਕਰਵਾਉਣ ਦੇ ਫ਼ਾਇਦਿਆਂ ਬਾਰੇ ਵੀ ਦੱਸਿਆ ਗਿਆ।ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਦੇਸ਼ ਵਿੱਚ ਆਇਓਡੀਨ ਯੁਕਤ ਨਮਕ ਨਾ ਖਾਣ ਨਾਲ ਹਰ ਸਾਲ ਦੇਸ਼ ਵਿੱਚ 71 ਮਿਲੀਅਨ ਲੋਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕੀ ਆਇਉਡੀਨ ਤੱਤ ਰਸਾਇਣ ਸਰੀਰ ਦੇ ਵਧਣ ਫੁੱਲਣ ’ਚ ਬਹੁਤ ਮਹੱਤਵਪੂਰਨ ਹੈ। ਰੋਜ਼ਾਨਾ ਖੁਰਾਕ ਵਿਚ ਇਸਦੀ ਸਹੀ ਮਾਤਰਾ ਨਾ ਲਈ ਜਾਵੇ ਤਾਂ ਥਾਇਰਾਇਡ ਗਲੈਂਡ (ਗਲੇ ਦੀ ਗ੍ਰੰਥੀ) ਆਕਾਰ ਵਿੱਚ ਵੱਧ ਜਾਂਦੀ ਹੈ,ਜਿਸ ਨੂੰ ਗਿਲੜ ਕਹਿੰਦੇ ਹਨ। ਆਇਓਡੀਨ ਦੀ ਘਾਟ ਨਾਲ ਸਰੀਰਕ ਵਿਕਾਸ ਅਤੇ ਮਾਨਸਿਕ ਵਿਕਾਸ ਘੱਟ ਹੁੰਦਾ ਹੈ।ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਆਪਣੇਂ ਸੰਬੋਧਨ ਵਿੱਚ ਕਿਹਾ ਕਿ ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਤੱਤ ਦੀ ਘਾਟ ਹੋਣ ਨਾਲ ਗਰਭਪਾਤ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਜਾਂ ਬੱਚਾ ਜਮਾਂਦਰੂ ਨੁਕਸ ਵਾਲਾ ਅਤੇ ਮਰਿਆ ਬੱਚਾ ਪੈਦਾ ਹੋ ਸਕਦਾ ਹੈ। ਨਵਜੰਮਿਆ ਬੱਚਾ ਗੂੰਗਾ, ਬੋਲਾ, ਸਰੀਰਕ ਵਿਕਾਰ, ਭੈਂਗਾਪਣ ਵਾਲਾ ਵੀ ਹੈ ਸਕਦਾ ਹੈ। ਸਮੁੰਦਰੀ ਪਾਣੀ ਤੋਂ ਤਿਆਰ ਕੀਤਾ ਨਮਕ ਤੇ ਸਮੁੰਦਰੀ ਮੱਛੀ ਇਸ ਦੇ ਮੁੱਖ ਸੋਮੇ ਹਨ। ਬਲਾਕ ਐਜੂਕੇਟਰ ਅਮਨ ਕੰਬੋਜ਼ ਅਤੇ ਅਮਰਜੀਤ ਸਿੰਘ ਨੇ ਕਿਹਾ ਕਿ ਦੁੱਧ ਦਹੀ ਦੀ ਵਰਤੋਂ ਵੀ ਰੋਜ਼ਾਨਾ ਖੁਰਾਕ ਵਿੱਚ ਜ਼ਰੂਰ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਇਉਡੀਨ ਦੀ ਮਾਤਰਾ ਤੋਂ ਬਿਨਾਂ ਲੂਣ ਵੇਚਣ ਤੇ ਪਾਬੰਦੀ ਲਾ ਦਿੱਤੀ ਹੈ।ਖਰੀਦਿਆ ਲੂਣ ਛੇ ਮਹੀਨੇ ਵਿੱਚ ਵਰਤੋਇਸਦੇ ਡੱਬੇ ਨੂੰ ਅੱਗ ਜਾਂ ਸਲਾਭੇ ਤੋਂ ਦੂਰ ਰੱਖੋ ਨਹੀਂ ਤਾਂ ਤੱਤ ਨਸ਼ਟ ਹੋ ਜਾਣਗੇ। ਇਸ ਮੌਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਟ੍ਰੇਨਰ ਗੁਰਦੇਵ ਸਿੰਘ ਖਾਲਸਾ ਅਤੇ ਬਲਰਾਜ ਸਿੰਘ ਸਮੇਤ ਸਟਾਫ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button