Punjab

ਕਿਸਾਨ–ਮਜ਼ਦੂਰ ਜਥੇਬੰਦੀ ਵੱਲੋਂ 26 ਜਨਵਰੀ ਨੂੰ ਟਰੈਕਟਰ ਲੈ ਕੇ ਬੀਜੇਪੀ ਆਗੂਆਂ ਦੇ ਘਰਾਂ, ਕਾਰਪੋਰੇਟ ਦੇ ਮਾਲ ਤੇ ਸਾਇਲੋ ਗੁਦਾਮਾਂ, ਸੜਕਾਂ ’ਤੇ ਕੀਤੇ ਜਾਣਗੇ ਸ਼ਾਂਤਮਈ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਜੋਨਾਂ ਵੱਲੋਂ ਕਿਸਾਨ ਮਜ਼ਦੂਰ ਮੋਰਚਾ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਤਹਿਤ ਵੱਡੇ ਪੱਧਰ ’ਤੇ ਟਰੈਕਟਰ ਲੈ ਕੇ ਮਾਰਚ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ 26 ਜਨਵਰੀ ਵਾਲੇ ਦਿਨ ਕਿਸਾਨ ਮਜ਼ਦੂਰ ਆਪੋ ਆਪਣੇ ਟਰੈਕਟਰਾਂ ਤੇ ਝੰਡੇ ਲਗਾ ਕੇ ਸ਼ਾਂਤਮਈ ਪ੍ਰਦਰਸ਼ਨ ਭਾਜਪਾ ਆਗੂਆਂ ਦੇ ਘਰਾਂ, ਕਾਰਪੋਰੇਟ ਦੇ ਮਾਲ ਤੇ ਸਾਇਲੋ ਗੁਦਾਮਾਂ, ਸੜਕਾਂ ਤੇ ਟਰੈਕਟਰ ਖੜੇ ਕਰਕੇ ਕਰਨਗੇ ਤੇ ਸਾਰੇ ਵਰਗਾਂ ਨੂੰ ਅਪੀਲ ਕਰਦੇ ਹਨ ਕਿ ਇਸ ਵਿੱਚ ਵੱਧ ਤੋਂ ਵੱਧ ਸ਼ਾਮਲ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਇੱਕ ਸੁਰ ਵਿੱਚ ਆਵਾਜ ਬੁਲੰਦ ਕਰੀਏ ਤੇ ਕਿਸਾਨੀ ਮੰਗਾਂ ਸਬੰਧੀ ਚੱਲ ਰਹੇ ਅੰਦੋਲਨਾਂ ਨੂੰ ਸਮਰਥਨ ਕਰਕੇ ਪੂਰੇ ਸਮਾਜ ਨੂੰ ਬਚਾਉਣ ਲਈ ਇਹ ਸ਼ਾਂਤਮਾਈ ਟਰੈਕਟਰ ਮਾਰਚ ਹੋਵੇਗਾ। ਇਸ ਤੋਂ ਅੱਗੇ ਕਿਸਾਨ ਆਗੂਆਂ ਨੇ ਕਿਹਾ ਕਿ ਬਠਿੰਡਾ ਦੇ ਜਿਉਂਦ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਅੱਤਿਆਚਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਤੇ ਮਾਨ ਸਰਕਾਰ ਨੂੰ ਚੇਤਾਵਨੀ ਹੈ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੀ ਮੋਰਚੇ ਖੋਲ੍ਹੇ ਜਾ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button