Punjab

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 3 ਫਰਵਰੀ ਤੋਂ ਸ਼ੁਰੂ–ਹਾਂਡਾ

ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ, ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਪੰਦਰਵਾਂ ਬੈਚ ਮਿਤੀ 3 ਫਰਵਰੀ 2025 ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ (ਮੋਗਾ) ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਤ ਨੌਜਵਾਨ ਲੜਕੇਲੜਕੀਆਂ ਜੋ ਘੱਟੋਂ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ- ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ

Related Articles

Leave a Reply

Your email address will not be published. Required fields are marked *

Back to top button