Punjab

ਫਗਵਾੜਾ : ਯੂਨੀਵਰਸਿਟੀ ਨੇੜੇ ਪੀ.ਜੀ. ‘ਚ ਨੌਜਵਾਨ ਦੀ ਮਿਲੀ ਲਾਸ਼

ਫਗਵਾੜਾ, 23 ਜਨਵਰੀ-ਇਥੇ ਸਥਿਤ ਮਸ਼ਹੂਰ ਯੂਨੀਵਰਸਿਟੀ ਦੇ ਨੇੜੇ ਲਾਅ ਗੇਟ ਕੋਲ ਇਕ ਪੀ.ਜੀ. ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪੁਲਿਸ ਨੂੰ ਲਾਸ਼ ਮਿਲਣ ਦੀ ਸੂਚਨਾ ਮਿਲੀ ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸੇਠੀ (30) ਪੁੱਤਰ ਸੁਭਾਸ਼ ਚੰਦਰ ਵਾਸੀ ਬਸਤੀ ਦਾਨਿਸ਼ਮੰਦਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button