Punjab

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

ਚੰਡੀਗੜ੍ਹ, 24 ਜਨਵਰੀ- ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇਕ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿਚ ਇਕ ਦਿੱਗਜ ਨੂੰ ਗੁਆ ਦਿੱਤਾ ਹੈ। ਮਹੱਤਵਪੂਰਨ ਮਾਮਲਿਆਂ ਵਿਚ ਰਾਜ ਦੀ ਨੁਮਾਇੰਦਗੀ ਕਰਨ ਦੀ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਵਾਹਿਗੁਰੂ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ। ਇਸ ਦੇ ਨਾਲ ਹੀ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਸਮੁੱਚੇ ਕਾਨੂੰਨੀ ਭਾਈਚਾਰੇ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਕਮੀ ਨੂੰ ਭਰਨਾ ਮੁਸ਼ਕਿਲ ਹੋਵੇਗਾ।

Related Articles

Leave a Reply

Your email address will not be published. Required fields are marked *

Back to top button