Punjab

ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)–ਫ਼ਿਰੋਜ਼ਪੁਰ ਦੇ ਕੰਨਟੋਨਮੈਂਟ ਬੋਰਡ ਸਟੇਡੀਅਮ ਅਤੇ ਦੁਕਾਨ ਦੇ ਬਾਹਰੋਂ ਦੋ ਵਿਅਕਤੀਆਂ ਦਾ ਬੁਲਟ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰੀ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਅਤੇ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਿਮਲਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰਬਰ 194/95 ਓ.ਐੱਲ.ਐੱਲ ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਆਪਣਾ ਮੋਟਰਸਾਈਕਲ ਬੁਲਟ ਨੰਬਰ ਪੀਬੀ 05 ਏਐੱਮ 4608 ਕੰਨਟੋਨਮੈਂਟ ਬੋਰਡ ਸਟੇਡੀਅਮ ਨੇੜੇ ਡੀਸੀ ਦਫਤਰ ਕੈਂਟ ਫਿਰੋਜ਼ਪੁਰ ਦੇ ਬਾਹਰ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਮਹੇਸ਼ ਸਿੰਘ ਕਰ ਰਹੇ ਹਨ। ਇਸੇ ਤਰ੍ਹਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸੁਖਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਕਾਨ ਨੰਬਰ 18 ਰੋਜ਼ ਐਵੀਨਿਊ ਗੋਬਿੰਦ ਨਗਰੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਐਕਟਿਵਾ ਸਕੂਟਰ ਨੰਬਰ ਪੀਬੀ 05 ਏਐੱਮ 0381 ਮਟੈਲੀਕ ਨਈਅਰ ਬਿਸਕੁਟ ਸ਼ਾਪ ਦੇ ਬਾਹਰ ਖੜੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button