ਬਠਿੰਡਾ,24 ਜਨਵਰੀ – ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਪ੍ਰਾਰਥੀ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮਐਸ ਕਰੀਡੈਂਸ ਇੰਸਟੀਚਿਊਟ, ਨੇੜੇ ਟੀ ਪੁਆਇੰਟ ਐਂਡ ਆਨ ਨੈਸ਼ਨਲ ਹਾਈਵੇਅ 7, ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਦੇ ਨਾਮ ਤੇ ਸ਼੍ਰੀ ਰਾਜਦੀਪ ਸਿੰਘ ਬਰਾੜ ਪੁੱਤਰ ਸ੍ਰੀ ਚਰਨਜੀਤ ਸਿੰਘ ਵਾਸੀ ਵੀ.ਪੀ.ਓ ਬਹਿਮਣ ਦੀਵਾਨਾ ਜ਼ਿਲ੍ਹਾ ਬਠਿੰਡਾ ਨੂੰ ਕੰਸਲਟੈਂਸੀ ਅਤੇ ਆਈਲੈਟਸ ਦਾ ਲਾਇਸੰਸ ਨੰਬਰ 33 ਸੀਈਏਸੀਸੀ 3 ਮਿਤੀ 31-10-2018 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 30-10-2023 ਤੱਕ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲ ਦੇ ਸੈਕਸ਼ਨ 5 ਵਿੱਚ ਉਪਬੱਧ ਕੀਤਾ ਗਿਆ ਹੈ ਕਿ ਲਾਇਸੰਸ ਨੂੰ ਨਵੀਨ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਦੋ ਮਹੀਨੇ ਪਹਿਲਾ ਫਾਰਮ-3 ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ, ਪ੍ਰੰਤੂ ਪ੍ਰਾਰਥੀ ਵਲੋਂ ਅਧੂਰੇ ਦਰਖਾਸਤ ਪੇਸ਼ ਕੀਤੇ ਗਏ ਸਨ ਅਤੇ ਵਾਰ-ਵਾਰ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਵੱਲੋਂ ਪ੍ਰਾਰਥੀ ਨੂੰ ਦਸਤਾਵੇਜ਼ ਪੇਸ਼ ਕਰਨ ਲਈ ਲਿਖਿਆ ਗਿਆ, ਜਿਸ ਦੇ ਬਾਵਜੂਦ ਵੀ ਪ੍ਰਾਰਥੀ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਦਸਤਾਵੇਜ ਪੇਸ਼ ਨਹੀਂ ਕੀਤੇ ਗਏ।



