Punjab

ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 26 ਜਨਵਰੀਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਾਕਟਰ ਬੀ. ਆਰ. ਅੰਬੇਡਕਰ ਜੀ ਦੇ ਬੁੱਤ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਿਨ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਹੁੰਦੀ ਹੈ, ਉਸ ਸਮੇਂ ਸਰਹੱਦੀ ਖ਼ੇਤਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿਖੇਦੀ ਕਰਦਾ ਹਾਂ। ਪੰਜਾਬ ’ਚ ਅਜਿਹੀਆਂ ਘਟਨਾਵਾਂ ਜਾਣ ਬੁੱਝ ਕੇ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋਵੇਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਅੰਮ੍ਰਿਤਸਰ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜਾ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਰੇ ਮਾਮਲੇ ਅਤੇ ਇਸ ਪਿਛਲੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ ਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Related Articles

Leave a Reply

Your email address will not be published. Required fields are marked *

Back to top button