Punjab

1 ਦੇਸੀ ਕੱਟਾ, 315 ਬੋਰ ਸਮੇਤ 2 ਰੋਂਦ ਜ਼ਿੰਦਾ 315 ਬੋਰ ਸਣੇ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 1 ਦੇਸੀ ਕੱਟਾ, 315 ਬੋਰ ਸਮੇਤ 2 ਰੋਂਦ ਜ਼ਿੰਦਾ 315 ਬੋਰ ਸਣੇ ਗ੍ਰਿਫਤਾਰ ਕਰਕੇ ਉਸ ਖਿਲਾਫ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਚੁੰਗੀ ਨੰਬਰ 7 ਪਾਸ ਪੁੰਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰੋਹਿਤ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਚੁਗੱਤੇ ਵਾਲਾ ਥਾਣਾ ਆਰਿਫ ਕੇ, ਜ਼ਿਲ੍ਹਾ ਫਿਰੋਜ਼ਪੁਰ ਹਾਲ ਆਬਾਦ ਨੇੜੇ ਸਬਜ਼ੀ ਮੰਡੀ ਸਿਟੀ ਫਿਰੋਜ਼ਪੁਰ ਆਪਣੇ ਪਾਸ ਨਾਜਾਇਜ਼ ਅਸਲਾ ਰੱਖਦਾ ਹੈ, ਤੇ ਅੱਜ ਇਸ ਸਮੇਂ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਨੇੜੇ ਯਤੀਮਖਾਨਾ ਚੌਂਕ ਕੈਂਟ ਫਿਰੋਜ਼ਪੁਰ ਪਾਸ ਕਿਸੇ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1 ਦੇਸੀ ਕੱਟਾ, 315 ਬੋਰਦ ਸਮੇਤ 2 ਰੋਂਦ ਜ਼ਿੰਦਾ 315 ਬੋਰ ਬਰਾਮਦ ਕੀਤੇ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button