Punjab

ਸਹੀ ਸਮੇਂ ’ਤੇ ਜਾਣਕਾਰੀ ਤੇ ਇਲਾਜ ਨਾਲ ਕੁਸ਼ਟ ਰੋਗਾਂ ਦਾ ਇਲਾਜ਼ ਸੰਭਵ : ਡਾ. ਰਾਜਵਿੰਦਰ ਕੌਰ

ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ ਜਾਗਰੂਕਤਾ ਬੈਨਰ ਜਾਰੀ ਕੀਤਾ, ਕੁਸ਼ਟ ਰੋਗ ਨੂੰ ਖ਼ਤਮ ਕਰਨ ਸਬੰਧੀ ਸਹੁੰ ਚੁੱਕੀ

ਬਾਲ ਕਿਸ਼ਨ

ਫਿਰੋਜ਼ਪੁਰ 31 ਜਨਵਰੀ- ਕੁਸ਼ਟ ਰੋਗ ਦੀ ਸਹੀ ਸਮੇਂ ਪਛਾਣ ਅਤੇ ਇਲਾਜ ਸਬੰਧੀ ਆਮ ਲੋਕਾਂ ਵਿੱਚ ਵਿਸਥਾਰਤ ਜਾਣਕਾਰੀ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਨੂੰ ਖ਼ਤਮ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਅਬਰੋਲ ਵੀ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜ਼ਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਬਹੁ- ਔਸ਼ਧੀ ਇਲਾਜ ਪ੍ਰਣਾਲੀ ਕੁਸ਼ਟ ਰੋਗ ਦਾ ਸ਼ਰਤੀਆ ਇਲਾਜ ਹੈ। ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੁੰਦੀ ਹੈ। ਇਹ ਸੁੰਨਾਪਨ ਚਮੜੀ ਦੇ ਹੇਠਾਂ ਦੀਆਂ ਨਸਾਂ ਦੀ ਖ਼ਰਾਬੀ ਕਾਰਨ ਹੁੰਦਾ ਹੈ, ਜਿਸ ਕਾਰਨ ਸਰੀਰ ਦੇ ਅੰਗ ਮੁੜ ਜਾਂਦੇ ਹਨ ਅਤੇ ਕਈ ਵਾਰੀ ਇਹ ਅੰਗ ਸੱਟ ਲੱਗਣ ਤੇ ਸਰੀਰ ਤੋਂ ਝੜ ਵੀ ਜਾਂਦੇ ਹਨ। ਅੱਖਾਂ ਵਿੱਚ ਇਹ ਬਿਮਾਰੀ ਹੋਣ ਤੇ ਅੱਖ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ ਜਿਸ ਕਾਰਨ ਅੱਖਾਂ ਵਿੱਚ ਚਿੱਟਾ ਪੈ ਜਾਂਦਾ ਹੈ ਤੇ ਮਰੀਜ਼ ਦੀ ਦੇਖਣ ਸ਼ਕਤੀ ’ਤੇ ਬੁਰਾ ਅਸਰ ਪੈਂਦਾ ਹੈ। ਜ਼ਿਲ੍ਹਾ ਲੇਪਰੋਸੀ ਅਫ਼ਸਰ ਡਾ. ਨਵੀਨ ਸੇਠੀ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜ਼ਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਮਹਾਤਮਾ ਗਾਂਧੀ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਕੁੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦਰਵਾੜਾ ਮਿਤੀ 30 ਜਨਵਰੀ ਤੋਂ ਮਨਾਇਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਸਿਹਤ ਵਿਭਾਗ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੀਮਾਰੀ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਜੜ੍ਹ ਤੋਂ ਇਸ ਬੀਮਾਰੀ ਦਾ ਖਾਤਮਾ ਕੀਤਾ ਜਾ ਸਕੇ। ਕੁੁਸ਼ਟ ਰੋਗ ਇਲਾਜ ਯੋਗ ਹੈ। ਸਮੇਂ-ਸਿਰ ਪਤਾ ਲੱਗ ਜਾਣ ਤੇ ਇਸ ਦਾ ਇਲਾਜ ਹੋ ਸਕਦਾ ਹੈ ਅਤੇ ਰੋਗੀ ਇਸ ਬੀਮਾਰੀ ਤੇ ਜਿੱਤ ਹਾਸਲ ਕਰ ਸਕਦਾ ਹੈ। ਕੁੁਸ਼ਟ ਰੋਗੀਆ ਨਾਲ ਹਮੇਸ਼ਾ ਪਿਆਰ ਅਤੇ ਹਮਦਰਦੀ ਵਾਲਾ ਵਤੀਰਾ ਰੱਖਣਾ ਚਾਹੀਦਾ ਹੈ ਤੇ ਇਨ੍ਹਾਂ ਨੂੰ ਨਫਰਤ ਦੀ ਨਜ਼ਰ ਨਾਲ ਨਹੀਂ ਦੇਖਣਾ ਚਾਹੀਦਾ ਸਗੋ ਆਮ ਲੋਕਾਂ ਵਾਂਗ ਹਲੀਮੀ ਭਰਿਆ ਵਿਵਹਾਰ ਰੱਖਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button