Punjab

ਦਸ਼ਮੇਸ਼ ਪਿਤਾ ਜੀ ਦੇ ਵਿਆਹ ਪੁਰਬ ਸੰਬੰਧੀ ਗੁਰੂ ਕਾ ਲਾਹੌਰ ਲਈ ਨਗਰ ਕੀਰਤਨ ਆਰੰਭ

ਸ੍ਰੀ ਅਨੰਦਪੁਰ ਸਾਹਿਬ, 1 ਫਰਵਰੀਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਬਰਾਤ ਰੂਪੀ ਨਗਰ ਕੀਰਤਨ ਇਥੋਂ ਦੇ ਇਤਿਹਾਸਕ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖਾਲਸਾਈ ਜਾਹੋ ਜਲਾਲ ਨਾਲ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੁਰੂ ਕਾ ਲਾਹੌਰ ਲਈ ਰਵਾਨਾ ਹੋਇਆ। ਇਸ ਪਾਵਨ ਮੌਕੇ ’ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਸਥਾਨਕ ਮੁੱਖ ਬਾਜ਼ਾਰ ਬਸ ਸਟੈਂਡ ਤੋਂ ਹੁੰਦਾ ਹੋਇਆ ਗੁਰੂ ਕਾ ਲਾਹੌਰ ਲਈ ਰਵਾਨਾ ਹੋ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂਜ਼ਿਕਰਯੋਗ ਹੈ ਕਿ ਇਸੇ ਪਾਵਨ ਸਥਾਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰੂ ਕਾ ਲਾਹੋਰ ਲਈ ਬਰਾਤ ਲੈ ਕੇ ਰਵਾਨਾ ਹੋਏ ਸਨ। ਇਸ ਮੌਕੇ ਕਾਰ ਸੇਵਾ ਵਾਲੇ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਮਿੱਠੇ ਪਕਵਾਨ ਅਤੇ ਮਠਿਆਈਆਂ ਦੇ ਲੰਗਰ ਵੀ ਲਗਾਏ ਗਏ।

Related Articles

Leave a Reply

Your email address will not be published. Required fields are marked *

Back to top button