Punjab

ਜੇਨੇਸਿਸ ਅਮਨਦੀਪ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਪਰਿਵਾਰ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਫ਼ਿਰੋਜ਼ਪੁਰ, 3 ਫਰਵਰੀ (ਬਾਲ ਕਿਸ਼ਨ)– ਜੇਨੇਸਿਸ ਅਮਨਦੀਪ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਆਪਣੇ ਪਰਿਵਾਰ ਨਾਲ ਖੁਸ਼ੀ-ਖੁਸ਼ੀ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਨੇ ਪਤੰਗਬਾਜ਼ੀ ਦਾ ਆਨੰਦ ਲਿਆ, ਪਰ ਪਰਿਆਵਰਨ ਅਤੇ ਪੰਛੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚਾਈਨਾ ਡੋਰ ਦੀ ਵਰਤੋਂ ਨਹੀਂ ਕੀਤੀ। ਉਨ੍ਹਾਂ ਸਮਾਜ ਨੂੰ ਵੀ ਅਪੀਲ ਕੀਤੀ ਕਿ ਸਿਰਫ ਸੁਰੱਖਿਅਤ ਅਤੇ ਪਰੰਪਰਿਕ ਮਾਂਝੇ ਦੀ ਹੀ ਵਰਤੋਂ ਕਰਨ, ਤਾਂ ਜੋ ਕਿਸੇ ਨੂੰ ਕੋਈ ਨੁਕਸਾਨ ਨਾ ਹੋਵੇ। ਇਸ ਮੌਕੇ ’ਤੇ ਡਾ. ਅਭਿਸ਼ੇਕ ਅਰੋੜਾ ਦੀ ਪਤਨੀ ਡਾ. ਨੀਰੂ ਅਰੋੜਾ ਨੇ ਬਸੰਤ ਪੰਚਮੀ ਦੇ ਧਾਰਮਿਕ ਅਤੇ ਸਭਿਆਚਾਰਕ ਮਹੱਤਵ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਇਹ ਦਿਨ ਗਿਆਨ, ਕਲਾ ਅਤੇ ਸੰਗੀਤ ਦੀ ਦੇਵੀ ਮਾਂ ਸਰਸਵਤੀ ਨੂੰ ਸਮਰਪਿਤ ਹੈ। ਇਸ ਮੌਕੇ ਉਨ੍ਹਾਂ ਸਮਾਜ ਨੂੰ ਬੇਨਤੀ ਕੀਤੀ ਕਿ ਪਤੰਗਬਾਜ਼ੀ ਦੌਰਾਨ ਸਾਵਧਾਨੀ ਵਰਤਣ ਅਤੇ ਪੰਛੀਆਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ।

Related Articles

Leave a Reply

Your email address will not be published. Required fields are marked *

Back to top button