Punjab

ਜਨਵਰੀ ਦੇ ਮਹੀਨੇ ਵਿੱਚ, ਟਿਕਟ ਚੈਕਿੰਗ ਰਾਹੀਂ 2.43 ਕਰੋੜ ਦਾ ਮਾਲੀਆ ਵਸੂਲਿਆ

ਫਿਰੋਜ਼ਪੁਰ, 5 ਫਰਵਰੀ- ਫਿਰੋਜ਼ਪੁਰ ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਦੁਆਰਾ ਰੇਲਗੱਡੀਆਂ ਵਿੱਚ ਤਿੱਖੀ ਟਿਕਟ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਬਿਨ੍ਹਾ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਰੋਕਿਆ ਜਾ ਸਕੇ ਤਾਂ ਜੋ ਸਾਰੇ ਅਸਲੀ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਜਨਵਰੀ, 2025 ਦੌਰਾਨ ਰੇਲਗੱਡੀਆਂ ਵਿੱਚ ਟਿਕਟਾਂ ਦੀ ਜਾਂਚ ਦੌਰਾਨ, ਟਿਕਟ ਚੈਕਿੰਗ ਸਟਾਫ਼ ਅਤੇ ਡਿਵੀਜ਼ਨ ਦੇ ਮੁੱਖ ਟਿਕਟ ਇੰਸਪੈਕਟਰਾਂ ਦੁਆਰਾ ਕੁੱਲ 25,390 ਰੇਲਵੇ ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਪਾਇਆ ਗਿਆ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਕੁੱਲ 2.43 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ। ਇਸ ਨਾਲ ਫਿਰੋਜ਼ਪੁਰ ਡਿਵੀਜ਼ਨ ਦੀ ਆਮਦਨ ਵਿੱਚ ਵਾਧਾ ਹੋਇਆ ਹੈ ਜੋ ਕਿ ਟਿਕਟ ਚੈਕਿੰਗ ਸਟਾਫ਼ ਦੁਆਰਾ ਕੀਤਾ ਗਿਆ ਇੱਕ ਸ਼ਲਾਘਾਯੋਗ ਕੰਮ ਹੈ। ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਰੇਲਗੱਡੀਆਂ ਵਿੱਚ ਅਣਅਧਿਕਾਰਤ ਪ੍ਰਵੇਸ਼ ਤੋਂ ਰੋਕਣ ਲਈ ਵਾਰ-ਵਾਰ ਅਚਾਨਕ ਟਿਕਟ ਜਾਂਚ ਮੁਹਿੰਮਾਂ ਚਲਾਈਆਂ ਅਤੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਕਿ ਉਹ ਰੇਲਗੱਡੀਆਂ ਵਿੱਚ ਯਾਤਰਾ ਕਰਦੇ ਸਮੇਂ ਸਹੀ ਟਿਕਟਾਂ ਨਾਲ ਯਾਤਰਾ ਕਰਨ। ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ, ਡਿਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਜਨਵਰੀ ਦੇ ਮਹੀਨੇ ਵਿੱਚ, ਸਟੇਸ਼ਨ ਅਹਾਤੇ ਵਿੱਚ ਕੂੜਾ ਸੁੱਟਣ ਲਈ 584 ਯਾਤਰੀਆਂ ਤੋਂ 99,500 ਰੁਪਏ ਵਸੂਲੇ ਗਏ । ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ਵਿੱਚ ਟਿਕਟ ਜਾਂਚ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਨੂੰ ਬਿਹਤਰ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯਾਤਰੀ ਬਿਨ੍ਹਾ ਟਿਕਟ ਯਾਤਰਾ ਨਾ ਕਰੇ ਜਾਨੀ ਫਿਰੋਜ਼ਪੁਰ ਡਿਵੀਜ਼ਨ ਵਿੱਚ ਜ਼ੀਰੋ ਟਿਕਟ ਰਹਿਤ ਯਾਤਰਾ ਦਾ ਟੀਚਾ ਰੱਖਿਆ ਗਿਆ ਹੈ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ, ਫਿਰੋਜ਼ਪੁਰ ਡਿਵੀਜ਼ਨ ਦਾ ਟਿਕਟ ਚੈਕਿੰਗ ਸਟਾਫ ਯਾਤਰੀਆਂ ਦੀ ਮਦਦ ਕਰਕੇ ਸਮਾਜਿਕ ਫਰਜ਼ ਵੀ ਨਿਭਾਉਂਦਾ ਹੈ। ਸ਼ਲਾਘਾਯੋਗ ਕੰਮ ਕਰ ਰਹੇ ਰੇਲਵੇ ਕਰਮਚਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ, ਉਨ੍ਹਾਂ ਨੂੰ ਸਮੇਂ ਸਮੇਂ ਸਿਰ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button