
ਫਿਰੋਜ਼ਪੁਰ, 5 ਫਰਵਰੀ- ਫਿਰੋਜ਼ਪੁਰ ਸਿਵਲ ਸਰਜਨ ਡਾਕਟਰ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਟੀਬੀ ਅਫਸਰ ਡਾ. ਸਤਿੰਦਰ ਕੌਰ ਉਬਰਾਏ ਦੀ ਅਗਵਾਈ ਵਿਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਗਰੀਨ ਪਾਰਕ ਫਿਰੋਜ਼ਪੁਰ ਵਿਖੇ ਟੀਬੀ ਬਾਰੇ ਲੋਕਾਂ ਨੂੰ ਜਾਗਰੂਕਤ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਇਹ ਟੀਬੀ ਮੁਕਤ ਭਾਰਤ ਪ੍ਰੋਗਰਾਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਜ਼ਰੂਰਤਮੰਦ ਲੋਕਾਂ ਦੇ ਟੀਬੀ ਦੇ ਟੈਸਟ, ਐਕਸਰੇ ਆਦਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਟੀਬੀ ਕਲੀਨਿਕ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਸਟਾਫ ਰਾਜ ਕੁਮਾਰ ਫਾਰਮੇਸੀ ਅਫਸਰ, ਰਾਜਦੀਪ ਸਿੰਘ ਟੀਬੀਐੱਚਵੀ, ਹਰਮਿੰਦਰ ਸਿੰਘ ਟੀਬੀਐੱਚਵੀ ਅਤੇ ਅਕਸ਼ੇ ਕੁਮਾਰ ਐੱਮਐੱਲਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਪਿੰਡਾਂ ਵਿਚ ਟੀਬੀ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਅਤੇ ਇਸ ਬਿਮਾਰੀ ਦੇ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਟਬੀ ਮੁਕਤ ਭਾਰਤ ਮੁਹਿੰਮ ਵਿਚ ਸਹਿਯੋਗ ਕਰਨ ਲਈ ਸਹੁੰ ਚੁੱਕ ਸਮਾਰੋਹ ਕੀਤਾ ਗਿਆ। ਜਿਸ ਵਿਚ ਤਰਨਜੀਤ ਸਿੰਘ ਪ੍ਰਧਾਨ ਯੂਥ ਸੇਵਾਵਾਂ ਕਲੱਬ ਲੰਗੇਆਣਾ ਆਪਣੇ ਮੈਂਬਰਾਂ ਨਾਲ ਹਾਜ਼ਰ ਹੋਏ। ਇਸ ਮੁਹਿੰਮ ਵਿਚ ਯੋਗਦਾਨ ਪਾਉਣ ਅਤੇ ਆਪਣੇ ਪਿੰਡ ਲੰਗੇਆਣਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਕੈਂਪ ਲਗਾ ਕੇ ਟੀਬੀ ਦੇ ਮਰੀਜ਼ਾਂ ਦੀ ਸਕਰੀਨਿੰਗ ਕਰਨ ਦਾ ਪ੍ਰਣ ਕੀਤਾ।



