Punjab

ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿੰਡ ਤੋਂ ਕੀਤਾ ਭਰਤੀ ਦਾ ਆਗਾਜ਼

ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿੰਡ ਤੋਂ ਕੀਤਾ ਭਰਤੀ ਦਾ ਆਗਾਜ਼

ਡੇਰਾ ਬਾਬਾ ਨਾਨਕ, 5 ਫਰਵਰੀ- ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਗੁਰਦੁਆਰਾ ਯਾਦਗਰ-ਏ-ਸ਼ਹੀਦਾਂ ਵਿਖੇ ਪਾਰਟੀ ਦੀ ਭਰਤੀ ਦਾ ਆਗਾਜ਼ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ ਪਾਰਟੀ ਦੀ ਭਰਤੀ ਦਾ ਆਗਾਜ਼ ਕੀਤਾ। ਇਸ ਦੌਰਾਨ ਭਾਈ ਸਰਵਣ ਸਿੰਘ ਅਗਵਾਨ, ਭਾਈ ਵਰਿਆਮ ਸਿੰਘ ਅਗਵਾਨ, ਭਾਈ ਗੁਰਨਾਮ ਸਿੰਘ ਅਗਵਾਨ, ਭਰਾਤਾ ਸ਼ਹੀਦ ਭਾਈ ਸਤਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਨੌਜਵਾਨ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button