
ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ – ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਦਾ ਸੈਨਿਕ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲੈਂਡ ਕਰ ਚੁੱਕਾ ਹੈ। ਹਵਾਈ ਅੱਡੇ ਉਤੇ ਜਹਾਜ਼ ਰਾਹੀਂ ਪੁੱਜੇ ਭਾਰਤੀ ਨਾਗਰਿਕਾਂ ਨੂੰ ਪ੍ਰਸ਼ਾਸਨ ਵਲੋਂ ਖਾਣਾ ਖਵਾਇਆ ਜਾਵੇਗਾ।



