
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਬਾਜੀਦਪੁਰ ਕੋਲ ਹੋਏ ਸੜਕ ਹਾਦਸੇ ਵਿਚ ਇਕ ਜ਼ਖਮੀਂ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਇਕ ਕਾਰ ਚਾਲਕ ਖਿਲਾਫ 106, 281 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਬੀਰ ਚੰਦ ਪੁੱਤਰ ਕਸ਼ਮੀਰਾ ਵਾਸੀ ਪਿੰਡ ਬਾਜੀਦਪੁਰ ਨੇ ਦੱਸਿਆ ਕਿ ਉਹ ਤੇ ਉਸ ਦਾ ਪਿਤਾ ਕਸ਼ਮੀਰਾ (70 ਸਾਲ) ਪੁੱਤਰ ਸ਼ਫੀ ਵਾਸੀ ਪਿੰਡ ਬਾਜੀਦਪੁਰ ਗੁਰਦੁਆਰਾ ਜਾਮਨੀ ਸਾਹਿਬ ਪਿੰਡ ਬਾਜੀਦਪੁਰ ਵਿਖੇ ਮੱਥਾ ਟੇਕ ਕੇ ਘਰ ਵਾਪਸ ਜਾ ਰਹੇ ਸੀ, ਜਦ ਉਹ ਕਾਲੇ ਹਲਵਾਈ ਦੀ ਦੁਕਾਨ ਪਾਸ ਪੁੱਜੇ ਤਾਂ ਇਕ ਹਾਂਡਾ ਸਿਟੀ ਕਾਰ ਜਿਸ ਨੂੰ ਵਿਸ਼ਾਲ ਪੁੱਤਰ ਮੰਗਤ ਰਾਮ ਵਾਸੀ ਪਿੰਡ ਬਾਜੀਦਪੁਰ ਚਲਾ ਰਿਹਾ ਸੀ। ਜਿਸ ਨੇ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਕਸ਼ਮੀਰਾ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੇ ਜ਼ਿਆਦਾ ਸੱਟਾਂ ਲੱਗ ਗਈਆਂ ਤੇ ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖਲ ਕਰਵਾਇਆ ਗਿਆ, ਜਿਥੇ ਦੌਰਾਨੇ ਇਲਾਜ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



