Punjab

ਪਿੰਡ ਚੰਦਭਾਨ ‘ਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲੇ 38 ਵਿਅਕਤੀ ਗ੍ਰਿਫਤਾਰ

ਜੈਤੋ (ਫਰੀਦਕੋਟ), 6 ਫਰਵਰੀ- ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੇ ਦਿਸ਼ਾਨਿਰਦੇਸ਼ਾਂ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਅਤੇ ਡਾ. ਪ੍ਰਗਿਆ ਜੈਨ ਫਰੀਦਕੋਟ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿਚ ਪਿੰਡ ਚੰਦਭਾਨ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ, ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਅਤੇ ਸ਼ਮਸ਼ੇਰ ਸਿੰਘ ਡੀ.ਐਸ.ਪੀ. (ਸਥਾਨਕ) ਫਰੀਦਕੋਟ ਜੋ ਕਿ ਪੁਲਿਸ ਫੋਰਸ ਸਮੇਤ ਪਿੰਡ ਚੰਦਭਾਨ ਵਿਖੇ ਮੌਜੂਦ ਸਨ, ਇਸ ਮੌਕੇ ਹਰਪਾਲ ਸਿੰਘ ਨਾਇਬ ਤਹਿਸੀਲਦਾਰ ਡਿਊਟੀ ਮੈਜਿਸਟ੍ਰੇਟ, ਤਹਿਸੀਲ ਜੈਤੋ ਵੀ ਮੌਜੂਦ ਸਨ। ਪਿੰਡ ਚੰਦਭਾਨ ਵਿਖੇ ਕਰੀਬ 100/125 ਵਿਅਕਤੀਆਂ ਵਲੋਂ ਬੱਸ ਸਟੈਂਡ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਸੀ, ਜਿਸ ਦੀ ਅਗਵਾਈ ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਮੌਜੂਦਾ ਸਰਪੰਚ ਪਿੰਡ ਚੰਦਭਾਨ ਕਰ ਰਹੇ ਸਨ ਕਿ ਜਦੋਂ ਸਾਰਾ ਪ੍ਰਸ਼ਾਸਨ ਇਨ੍ਹਾਂ ਨੂੰ ਬੰਦ ਕੀਤੇ ਹਾਈਵੇ ਨੂੰ ਖੋਲ੍ਹਣ ਲਈ ਪਿਆਰ ਨਾਲ ਸਮਝਾ ਰਿਹਾ ਸੀ ਤਾਂ ਅਮਨਦੀਪ ਕੌਰ ਸਰਪੰਚ ਵਲੋਂ ਮੌਜੂਦ ਪਬਲਿਕ ਨੂੰ ਪੁਲਿਸ ਖਿਲਾਫ਼ ਭੜਕਾਇਆ ਅਤੇ ਖੁਦ ਇੱਟ ਦਾ ਪੱਕਾ ਰੋੜਾ ਚੁੱਕ ਕੇ ਮਾਰਨ ਲੱਗੇ, ਜਿਸ ਵਿਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਨ੍ਹਾਂ ਵਲੋਂ ਮੌਕੇ ਉਤੇ ਖੜ੍ਹੀਆਂ ਪੁਲਿਸ ਅਤੇ ਮੀਡੀਆ ਦੀਆਂ ਗੱਡੀਆਂ ਵੀ ਭੰਨੀਆਂ ਗਈਆਂ ਅਤੇ ਪ੍ਰਾਈਵੇਟ ਵ੍ਹੀਕਲਾਂ ਦੀ ਭੰਨ-ਤੋੜ ਕਰਨੀ ਵੀ ਸ਼ੁਰੂ ਕਰ ਦਿੱਤੀਇਨ੍ਹਾਂ ਵਲੋਂ ਗੱਡੀਆਂ ਵਿਚ ਪਿਆ ਕੀਮਤੀ ਸਾਮਾਨ ਅਤੇ ਕੈਸ਼ ਵਗੈਰਾ ਵੀ ਚੋਰੀ ਕਰ ਲਿਆ ਗਿਆ। ਇਨ੍ਹਾਂ ਨੇ ਕੁਝ ਪੁਲਿਸ ਮੁਲਾਜ਼ਮਾਂ ਨੂੰ ਘੇਰ ਕੇ ਸੱਟਾਂ ਵੀ ਮਾਰੀਆਂ ਅਤੇ ਮੁਲਾਜ਼ਮਾਂ ਦਾ ਅਸਲਾ ਵੀ ਖੋਹਣ ਦੀ ਕੋਸ਼ਿਸ਼ ਕੀਤੀ, ਇਸ ਉਪਰੰਤ ਫ਼ਰੀਦਕੋਟ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀਆਂ ਸਮੇਤ ਮੌਕਾ ਉਤੇ ਪੁੱਜੇ ਅਤੇ ਇਸ ਘਟਨਾ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਘਟਨਾ ਲਈ ਜ਼ਿੰਮੇਵਾਰ ਕਰੀਬ 38 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ।

Related Articles

Leave a Reply

Your email address will not be published. Required fields are marked *

Back to top button