
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰੂੜ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਮੋਟਰਸਾਈਕਲ ਅਤੇ ਮੋਬਾਇਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਥਾਣਾ ਮੱਲਾਂਵਾਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 305, 331 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਮਰੂੜ ਨੇ ਦੱਸਿਆ ਕਿ ਮਿਤੀ 18 ਜਨਵਰੀ 2025 ਨੂੰ ਰਾਤ ਉਸ ਦੇ ਘਰੋਂ ਦੋਸ਼ੀਅਨ ਅਭੈ ਸਿੰਘ ਪੁੱਤਰ ਗੁਰਭੇਜ ਸਿੰਘ ਅਤੇ ਸਿਕੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਕੱਸੋਆਣਾ ਇਕ ਮੋਟਰਸਾਈਕਲ ਨੰਬਰ ਪੀਬੀ 29 ਵੀ 1664 ਸੀਟੀ 100 ਅਤੇ ਇਕ ਮੋਬਾਇਲ ਫੋਨ ਉਪੋ ਚੋਰੀਕ ਕਰੇ ਲੈ ਗਏ ਸੀ। ਜਾਂਚਕਰਤਾ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਵਾਂ ਦੋਸ਼ੀਅਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



