
ਫਗਵਾੜਾ, (ਕਪੂਰਥਲਾ), 8 ਫਰਵਰੀ- ਬੀਤੀ ਦੇਰ ਇਥੇ ਜੇ.ਸੀ.ਟੀ. ਮਿੱਲ ਨੇੜੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨੋਜ ਪੁੱਤਰ ਸ਼ਿਵਨੰਦਨ ਵਾਸੀ ਹੈਬੋਵਾਲ ਲੁਧਿਆਣਾ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਹਨੀ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਭੱਟੀਆ ਲੁਧਿਆਣਾ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਸੜਕ ’ਚ ਹੀ ਪੱਲਟ ਗਈ ਤੇ ਦੱਸਿਆ ਜਾ ਰਿਹਾ ਹੈ ਕਿ ਇਹ ਗੱਡੀ ਪੰਜਾਬ ਪੁਲਿਸ ਦੇ ਸਾਬਕਾ ਉੱਚ ਅਧਿਕਾਰੀ ਦੀ ਹੈ। ਪੁਲਿਸ ਵਲੋਂ ਇਸ ਸੰਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



