Punjab

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੋਆਬਾ ਖੇਤਰ ’ਚ ਧਰਮ ਪ੍ਰਚਾਰ ਲਈ ਜਥੇ ਰਵਾਨਾ

ਅੰਮ੍ਰਿਤਸਰ, 9 ਫਰਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ’ਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਜਥਿਆਂ ਨੂੰ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਓਐੱਸਡੀ ਸਤਬੀਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਵਲੰਟੀਅਰ ਤੌਰ ’ਤੇ ਚੋਣ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚੋਂ 4-4 ਸਿੰਘਾਂ ਦੇ ਜਥੇ ਬਣਾ ਕੇ ਪਿੰਡਾਂ ’ਚ ਭੇਜਿਆ ਜਾ ਰਿਹਾ ਹੈ, ਜੋ ਇਕ ਪਿੰਡ ’ਚ 10 ਦਿਨ ਦੇ ਕਰੀਬ ਰਹਿ ਕੇ ਸੰਗਤ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਗੇਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨਵੰਬਰ 2025 ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਜਿਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਇਸੇ ਤਹਿਤ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ, ਜਿਸ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਸਾਜਨਾ ਸਮੇਂ ਅੰਮ੍ਰਿਤ ਸੰਚਾਰ ਲਈ ਵਰਤੇ ਖੰਡੇ ਨਾਲ ਸਿੰਘ ਸਾਹਿਬਾਨ ਅੰਮ੍ਰਿਤ ਦਾ ਬਾਟਾ ਤਿਆਰ ਕਰਨਗੇਉਨ੍ਹਾਂ ਕਿਹਾ ਕਿ ਇਹ ਜਥੇ ਅੰਮ੍ਰਿਤ ਸੰਚਾਰ ਲਈ ਵੀ ਸੰਗਤ ਨੂੰ ਪ੍ਰੇਰਨਾ ਕਰਨਗੇਉਨ੍ਹਾਂ ਕਿਹਾ ਕਿ ਵੈਸਾਖੀ ਤੱਕ ਇਹ ਜਥੇ ਦੁਆਬਾ ਖੇਤਰ ਦੇ ਪਿੰਡਾਂ ਅੰਦਰ ਧਰਮ ਪ੍ਰਚਾਰ ਲਹਿਰ ਜਾਰੀ ਰੱਖਣਗੇ, ਜਿਸ ਮਗਰੋਂ ਇਨ੍ਹਾਂ ਨੂੰ ਹੋਰ ਹਲਕਿਆਂ ’ਚ ਭੇਜਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਓਐੱਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਿਜੇ ਸਿੰਘ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਮਹਿੰਦਰਪਾਲ ਸਿੰਘ ਗੁੰਬਰ, ਇੰਚਾਰਜ ਕਰਤਾਰ ਸਿੰਘ, ਬਹਾਲ ਸਿੰਘ, ਗੁਰਭਾਗ ਸਿੰਘ, ਮੈਨੇਜਰ ਅਵਤਾਰ ਸਿੰਘ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸਰਤਾਜ ਸਿੰਘ, ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਗੁਰਜੰਟ ਸਿੰਘ ਤਿੱਬੜ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button