Punjab

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਕਿਲੀ ਬਹਾਲ ਸਿੰਘ ਦੇ ਕਿਸਾਨਾਂ ਦੀ ਕਮੇਟੀ ਦਾ ਗਠਨ

ਫਿਰੋਜ਼ਪੁਰ, 9 ਫਰਵਰੀ (ਬਾਲ ਕਿਸ਼ਨ)-  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਕਿਲੀ ਬਹਾਲ ਸਿੰਘ /ਨਿਹੰਗਾਂ ਵਾਲਾ ਮੋੜ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਮਮਦੋਟ ਦੇ ਆਗੂ ਵਿਕਰਮ ਬਾਰੇਕੇ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਲ ਹੋਏ।ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਪਿੰਡ ਕਮੇਟੀ ਦਾ ਗਠਨ ਕੀਤਾ ਗਿਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਬਲਾਕ ਆਗੂ ਵਿਕਰਮ ਬਾਰੇਕੇ ਨੇ ਦੱਸਿਆ ਕਿ ਅੱਜ ਸਰਬ ਸੰਮਤੀ ਨਾਲ ਮਨਪ੍ਰੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਖਜ਼ਾਨਚੀ, ਮੇਜਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੋਨਾ ਸਿੰਘ ਮੀਤ ਪ੍ਰਧਾਨ, ਕੁਲਵੰਤ ਸਿੰਘ ਸਕੱਤਰ ਅਤੇ ਓਕਾਰ ਸਿੰਘ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾਉਨ੍ਹਾਂ ਦੇ ਨਾਲ ਹੀ ਹਰਮੇਸ਼ ਸਿੰਘ, ਪਰਮਜੀਤ ਸਿੰਘ, ਜੁਗਰਾਜ ਸਿੰਘ, ਰਾਜ ਸਿੰਘ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਵਿਕਰਮ ਸਿੰਘ, ਲਛਮਣ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਚੰਨਾ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਅਜੇ ਸਿੰਘ, ਗੁਰਮੇਜ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ, ਹਰਵਿੰਦਰ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ ਨੂੰ ਵੀ ਕਮੇਟੀ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 2022 ਵੀ ਵਿੱਚ ਫਿਰੋਜ਼ਪੁਰ ਫੇਰੀ ਦੌਰਾਨ ਕਿਸਾਨਾਂ ਉੱਪਰ ਪਾਏ ਗਏ ਝੂਠੇ ਪਰਚਿਆਂ ਵਿੱਚ ਇਰਾਦਾ ਕਤਲ ਵਰਗੀਆਂ ਧਰਾਵਾਂ ਦਾ ਵਾਧਾ ਕਰਨ ਅਤੇ ਕਿਸਾਨਾਂ ਦੇ ਵਰੰਟ ਕੱਢਣ ਤੋਂ ਬਾਅਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਥਾਣਾ ਕੁੱਲਗੜੀ ਅੱਗੇ ਧਰਨਾ ਦੇ ਕੇ ਇਹ ਝੂਠਾ ਪਰਚਾ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਸੀ, ਪਰ ਹਾਲੇ ਤੱਕ ਉਹ ਪਰਚਾ ਰੱਦ ਨਹੀਂ ਹੋਇਆ ਸਗੋਂ ਕਿਸਾਨਾਂ ਨੂੰ ਲਗਾਤਾਰ ਸੰਮਣ ਜਾਰੀ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਐੱਸਐੱਸਪੀ ਦਫਤਰ ਫਿਰੋਜ਼ਪੁਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਉਸ ਸੱਦੇ ਨਾਲ ਸਹਿਮਤੀ ਪ੍ਰਗਟਾਉਂਦਿਆ ਜ਼ਿਲ੍ਹੇ ਦੇ ਸੈਂਕੜੇ ਕਿਸਾਨ ਕਾਫਲੇ ਬਣ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਦੇ ਬਲਾਕ ਦੇ ਸਕੱਤਰ ਕੁਲਦੀਪ ਸਿੰਘ ਰੋਡੇਵਾਲਾ, ਹੰਸਾ ਸਿੰਘ ਸੁੰਦਰ ਵਾਲੇ ਝੁੱਗੇ, ਦਵਿੰਦਰ ਸਿੰਘ ਕਾਲੂ ਰਾਏ, ਮੱਖਣ ਸਿੰਘ ਬਾਰੇਕੇ, ਜਰਨੈਲ ਸਿੰਘ ਨਿਹਾਲਾ ਕਿਲਚਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button