Punjab

ਪੁਲਿਸ ਚੌਕੀ ‘ਤੇ ਗ੍ਰਨੇਡ ਸੁੱਟਣ ਵਾਲੇ ਤਿੰਨ ਅੱਤਵਾਦੀਆਂ ਤੇ ਪੁਲਿਸ ਵਿਚਾਲੇ ਮੁਕਾਬਲਾ, ਵੱਡੀ ਮਾਤਰਾ ‘ਚ ਅਸਲੇ ਸਣੇ ਤਿੰਨੇ ਗ੍ਰਿਫ਼ਤਾਰ

ਅੰਮ੍ਰਿਤਸਰ, 10 ਫਰਵਰੀ–ਫਤਿਹਗੜ੍ਹ ਚੂੜੀਆਂ ਬਾਈਪਾਸ ਪੁਲਿਸ ਚੌਕੀ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਤੇ ਪੁਲਿਸ ਵਿਚਾਲੇ ਐਤਵਾਰ ਰਾਤ 11 ਵਜੇ ਮੁਕਾਬਲਾ ਹੋਇਆ। ਪੁਲਿਸ ਨੇ ਮੁਕਾਬਲੇ ‘ਚ ਤਿੰਨਾਂ ਅੱਤਵਾਦੀਆਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇੱਕ ਅੱਤਵਾਦੀ ਪੁਲਿਸ ਦੀ ਗ੍ਰਿਫਤ ਤੋਂ ਭੱਜ ਗਿਆ। ਪੁਲਿਸ ਨੇ ਜਵਾਬੀ ਗੋਲੀਬਾਰੀ ‘ਚ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਫ਼ਤਿਹਗੜ੍ਹ ਚੂੜੀਆਂ ਰੋਡ ‘ਤੇ ਬੰਦ ਪਈ ਪੁਲਿਸ ਚੌਕੀ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਅੱਤਵਾਦੀ ਰਾਜਾਸਾਂਸੀ ਵੱਲ ਨੂੰ ਜਾ ਰਹੇ ਹਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨਾਂ ਨੂੰ ਕਾਬੂ ਕਰ ਲਿਆ ਅਤੇ ਇਕ ਕਿਸੇ ਨਾ ਕਿਸੇ ਤਰ੍ਹਾਂ ਫ਼ਰਾਰ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਜਵਾਬੀ ਗੋਲੀਬਾਰੀ ਕਰਕੇ ਅੱਤਵਾਦੀ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ, ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ।

Related Articles

Leave a Reply

Your email address will not be published. Required fields are marked *

Back to top button