
ਨਵੀਂ ਦਿੱਲੀ, 12 ਫਰਵਰੀ- ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ’ਤੇ, ਭਾਜਪਾ ਦੇ ਰਾਸ਼ਟਰੀ ਬੁਲਾਰੇ, ਆਰ.ਪੀ. ਸਿੰਘ ਨੇ ਕਿਹਾ ਕਿ ਇਹ ਬਹੁਤ ਸਪੱਸ਼ਟ ਹੈ ਕਿ ਪੰਜਾਬ ਵਿਚ ਸਭ ਕੁਝ ਠੀਕ ਨਹੀਂ ਹੈ। ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿਚ ਚੋਣਾਂ ਹਾਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। 94 ਵਿਧਾਇਕਾਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ ਸੀ ਪਰ ਚਾਰ ਵਿਧਾਇਕ ਮੀਟਿੰਗ ਵਿਚ ਨਹੀਂ ਆਏ। ਇਕ ਵਿਧਾਇਕ ਨੇ ਖੁੱਲ੍ਹ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਇਸ ਤੋਂ ਸਭ ਕੁਝ ਸਾਫ਼ ਹੋ ਜਾਂਦੇ ਹੈ।



