Punjab

ਖਨੌਰੀ ਸਰਹੱਦ ’ਤੇ ਅੱਜ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ

ਖਨੌਰੀ, (ਪਟਿਆਲਾ), 12 ਫਰਵਰੀ- ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ’ਤੇ, ਅੱਜ ਖਨੌਰੀ ਸਰਹੱਦ ’ਤੇ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ। ਇਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 78 ਦਿਨਾਂ ਤੋਂ ਮਰਨ ਵਰਤ ’ਤੇ ਹਨ, ਜਨਤਾ ਦੇ ਨਾਂਅ ਇਕ ਸੰਦੇਸ਼ ਦੇਣਗੇ। ਦੂਜੇ ਪਾਸੇ, ਸ਼ੰਭੂ ਅਤੇ ਖਨੌਰੀ ਮੋਰਚੇ ਦੇ ਏਕਤਾ ਪ੍ਰਸਤਾਵ ’ਤੇ ਅੱਜ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਪਿੱਛੇ ਕੋਸ਼ਿਸ਼ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇਕ ਪਲੇਟਫਾਰਮ ’ਤੇ ਲਿਆਉਣ ਦੀ ਹੈ। ਪਰ ਖਨੌਰੀ ਮੋਰਚੇ ਦੇ ਕਿਸਾਨ ਆਗੂਆਂ ਨੇ ਬੀਤੇ ਦਿਨ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਸਾਨਾਂ ਦੀ ਮਹਾਂਪੰਚਾਇਤ ਦਾ ਹਵਾਲਾ ਦਿੱਤਾ ਹੈ। ਹਾਲਾਂਕਿ, ਸ਼ੰਭੂ ਮੋਰਚਾ ਦੇ ਆਗੂ ਮੀਟਿੰਗ ਵਿਚ ਸ਼ਾਮਿਲ ਹੋਣਗੇ।

Related Articles

Leave a Reply

Your email address will not be published. Required fields are marked *

Back to top button