
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 1 ਪਿਸਟਲ 30 ਬੋਰ ਸਮੇਤ ਮੈਗਜ਼ੀਨ ਤੇ 1 ਰੋਂਦ ਜ਼ਿੰਦਾ ਸਣੇ ਗ੍ਰਿਫਤਾਰ ਕਰਕੇ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕਿਲੇ ਵਾਲਾ ਚੋਂਕ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਰਸ਼ਪਾਲ ਸਿੰਘ ਉਰਫ ਸੇਵਕ ਪੁੱਤਰ ਜੀਤਾ ਵਾਸੀ ਪਿੰਡ ਕੁੰਡੇ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਮੁੜ ਕੇ ਮੌਕਾ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 1 ਪਿਸਟਲ 30 ਬੋਰ ਸਮੇਤ ਮੈਗਜ਼ੀਨ ਤੇ 1 ਰੋਂਦ ਜ਼ਿੰਦਾ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



