
ਫਿਰੋਜ਼ਪੁਰ 14 ਫਰਵਰੀ (ਬਾਲ ਕਿਸ਼ਨ)- ਥਾਣਾ ਘੱਲਖੁਰਦ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸੋਢੀ ਨਗਰ ਪਾਸ ਪੁੱਜੀ ਤਾਂ ਦੋ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਿੱਠੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਖੋਸਾ ਦਲ ਸਿੰਘ ਅਤੇ ਕਮਲਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਸੁਖਦੇਵ ਸਿੰਘ ਵਾਸੀ ਝਤਰਾ ਰੋਡ, ਘੋੜ ਮੁਹੱਲਾ ਜ਼ੀਰਾ ਮੋਟਰਸਾਈਕਲ ਹੀਰੋ ਡੀਲਕਸ ਨੰਬਰ ਪੀਬੀ 05 ਐਕਸ 5026 ’ਤੇ ਆਉਂਦੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਇਕ ਦਮ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਅਤੇ 1 ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



