Punjab

ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

ਜਸਵਿੰਦਰ ਸਿੰਘ ਸੰਧੂ

ਫਿਰੋਜ਼ਪੁਰ 14 ਫਰਵਰੀ- ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਪਤੀ ਖਿਲਾਫ 85, 316 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਦਰਖਾਸਤ ਨੰਬਰ 496548 ਰਾਹੀਂ ਰਜਨੀ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਮਹਾਲਮ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ ਬਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਹੀਦ ਜਰਨੈਲ ਸਿੰਘ ਵਾਲੀ ਗਲੀ ਨੇੜੇ ਧਰਮਸ਼ਾਲਾ ਬਠਿੰਡਾ ਨਾਲ ਮਿਤੀ 27 ਮਈ 2024 ਨੂੰ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਇਸਤਰੀ ਧੰਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸੀ। ਵਿਆਹੁਤਾ ਨੇ ਦੱਸਿਆ ਕਿ ਦੋਸ਼ੀ ਜੋ ਉਸ ਨੂੰ ਘੱਟ ਦਾਜ ਦਹੇਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਕਰਨ ਲੱਗਾ ਤੇ ਹੋਰ ਦਾਜ ਦੀ ਮੰਗ ਕਰਦਾ ਸੀ, ਉਸ ਵੱਲੋਂ ਇਨਕਾਰ ਕਰਨ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਦੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button