
ਰਾਜਾਸਾਂਸੀ, 16 ਫਰਵਰੀ- ਅਮਰੀਕਾ ਤੋਂ ਡਿਪੋਰਟ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਦੀਆਂ ਗੱਡੀਆਂ ਵਿਚ ਬਿਠਾ ਕੇ ਉਨ੍ਹਾਂ ਨੂੰ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ । ਕਈ ਨੌਜਵਾਨਾਂ ਦੇ ਮਾਪੇ ਵੀ ਰਾਜਾਸਾਂਸੀ ਹਵਾਈ ਅੱਡਾ ਵਿਖੇ ਪਹੁੰਚੇ ਹੋਏ ਹਨ।



