
ਨਵੀਂ ਦਿੱਲੀ, 17 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ 16 ਫਰਵਰੀ, 2025 ਨੂੰ 8ਵੇਂ ਹਿੰਦ ਮਹਾਸਾਗਰ ਸੰਮੇਲਨ ਵਿਚ ਹਿੱਸਾ ਲੈਣ ਲਈ ਓਮਾਨ ਦਾ ਦੌਰਾ ਕੀਤਾ। ਕਾਨਫਰੰਸ ਦੌਰਾਨ, ਵਿਦੇਸ਼ ਮੰਤਰੀ ਨੇ ਉਦਘਾਟਨੀ ਸੈਸ਼ਨ ਵਿਚ ਮੁੱਖ ਭਾਸ਼ਣ ਦਿੱਤਾ, ਜਿਸ ਵਿਚ ਖੇਤਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਇਕ ਸਥਿਰ ਅਤੇ ਖੁਸ਼ਹਾਲ ਹਿੰਦ ਮਹਾਸਾਗਰ ਖੇਤਰ ਨੂੰ ਯਕੀਨੀ ਬਣਾਉਣ ਲਈ ਭਾਰਤ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਗਿਆ।



