
ਰਾਜਾਸਾਂਸੀ, 15 ਫਰਵਰੀ- ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ 112 ਭਾਰਤੀ ਨਾਗਰਿਕਾਂ ਨੂੰ ਲੈ ਕੇ ਅਮਰੀਕਾ ਦਾ ਤੀਸਰਾ ਸੈਨਿਕ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲੈਂਡ ਕਰ ਚੁੱਕਾ ਥੋੜੀ ਦੇਰ ਬਾਅਦ ਭਾਰਤੀ ਨਾਗਰਿਕਾਂ ਨੂੰ ਜਹਾਜ਼ ਵਿਚੋਂ ਉਤਾਰਨਾ ਸ਼ੁਰੂ ਕਰ ਦਿੱਤਾ ਜਾਵੇਗਾ।



