Punjab
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ, ਤਿੰਨ ਵਾਰ ਰਹਿ ਚੁੱਕੇ ਹਨ ਪ੍ਰਧਾਨ, ਜਾਣੋ ਕੀ ਰਿਹਾ ਕਾਰਨ

ਅੰਮ੍ਰਿਤਸਰ, 17 ਫਰਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਚਾਨਕ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਮੈਂ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅੰਤਰਿੰਗ ਕਮੇਟੀ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ।



