Punjab

ਘਰ ਦੇ ਬਾਹਰ ਖੜੀ ਕਾਰ ਨੂੰ ਅੱਗ ਲੱਗੀ

ਐਸ.ਐਸ.ਨਗਰ, 17 ਫਰਵਰੀ- ਮੁਹਾਲੀ ਦੇ ਫੇਜ਼-7 ਵਿਖੇ ਇਕ ਘਰ ਦੇ ਬਾਹਰ ਖੜੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਦੀ ਲਪੇਟ ’ਚ ਨਾਲ ਖੜੀ ਦੂਜੀ ਕਾਰ ਵੀ ਆ ਗਈ। ਇਹ ਘਟਨਾ ਸ਼ਨਿੱਚਰਵਾਰ ਦੇਰ ਰਾਤ ਦੀ ਹੈ, ਜਦੋਂ ਇਲਾਕੇ ਵਿੱਚ ਇਕ ਵਿਆਹ ਸਮਾਰੋਹ ਚੱਲ ਰਿਹਾ ਸੀ ਅਤੇ ਜਾਗੋ ਨਿਕਲ ਰਹੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਇਕ ਕਾਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ, ਜੋ ਤੇਜ਼ੀ ਨਾਲ ਫੈਲਦੀਆਂ ਹੋਈਆਂ ਦੂਜੀ ਕਾਰ ਅਤੇ ਇਕ ਦਰੱਖਤ ਨੂੰ ਵੀ ਆਪਣੀ ਚਪੇਟ ਵਿੱਚ ਲੈ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਇਲਾਕੇ ਦੀ ਕੌਂਸਲਰ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਫਾਇਰ ਬ੍ਰਿਗੇਡ ਅਤੇ ਬਿਜਲੀ ਵਿਭਾਗ ਨੂੰ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਕੌਂਸਲਰ ਨੇ ਦੱਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਸਪਸ਼ਟ ਨਹੀਂ ਹੋ ਸਕਿਆ, ਪਰ ਸ਼ੱਕ ਹੈ ਕਿ ਸ਼ਾਰਟ ਸਰਕਟ ਹੋਣ ਕਾਰਨ ਇਹ ਘਟਨਾ ਵਾਪਰੀ। ਉਨ੍ਹਾਂ ਇਹ ਵੀ ਉਲੇਖ ਕੀਤਾ ਕਿ ਇਲਾਕੇ ਵਿੱਚ ਬਿਜਲੀ ਅਤੇ ਹੋਰ ਸੇਵਾਵਾਂ ਦੀਆਂ ਤਾਰਾਂ ਕਾਫ਼ੀ ਹੇਠਾਂ ਹਨ, ਜਿਸ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਪਹੁੰਚਣ ਵਿੱਚ ਮੁਸ਼ਕਲ ਆਈ। ਇਹ ਮਾਮਲਾ ਨਗਰ ਨਿਗਮ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਅਤੇ ਉਮੀਦ ਹੈ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੱਢਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button