Punjab

ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

ਫਿਰੋਜ਼ਪੁਰ, 19 ਫਰਵਰੀ (ਬਾਲ ਕਿਸ਼ਨ): ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਤੰਗ ਪ੍ਰੇਸ਼ਾਨ ਕਰਕੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਪਤੀ ਖਿਲਾਫ 498-ਏ, 406 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 408041 ਰਾਹੀਂ ਕਮਲਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਉਸ ਦਾ ਵਿਆਹ ਸੰਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕਮਾਲਗੜ੍ਹ ਜ਼ਿਲ੍ਹਾ ਫਿਰੋਜ਼ਪੁਰ ਨਾਲ 11-12 ਸਾਲ ਪਹਿਲਾਂ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਇਸਤਰੀ ਧਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸੀ। ਵਿਆਹੁਤਾ ਕਮਲਜੀਤ ਕੌਰ ਨੇ ਦੱਸਿਆ ਕਿ ਦੋਸ਼ੀ ਜੋ ਉਸ ਨੂੰ ਘੱਟ ਦਾਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਕਰਨ ਲੱਗਾ ਤੇ ਹੋਰ ਦਾਜ ਦੀ ਮੰਗ ਕਰਦਾ ਸੀ। ਵਿਆਹੁਤਾ ਨੇ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ਤੇ ਦੋਸ਼ੀ ਨੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button