ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਵਿਧਾਇਕਾਂ ਨੂੰ ਦਿੱਤਾ ਮੰਗ ਪੱਤਰ
ਪੰਜਾਬ ਸਰਕਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀਆਂ ਮੰਗਾ ਦਾ ਜਲਦੀ ਕਰੇ ਨਿਪਟਰਾ : ਆਗੂ

ਫਿਰੋਜ਼ਪੁਰ, 20 ਫਰਵਰੀ (ਬਾਲ ਕਿਸ਼ਨ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਇਕੱਤਰਤਾ ਜ਼ਿਲ੍ਹਾ ਕੋਆਰਡੀਨੇਟਰ ਸ਼ੁਬੇਗ ਸਿੰਘ ਅਜੀਜ ਦੀ ਪ੍ਰਧਾਨਗੀ ਹੇਠ ਅੱਜ ਕਰੀਬ 11ਵਜੇ ਹੋਈ, ਜਿਸ ਵਿੱਚ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਹੋਇਆ ਡੀਸੀ ਦਫ਼ਤਰ ਦੇ ਗੇਟ ਤੇ ਇਕੱਠੇ ਹੋ ਕੇ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਫਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਅਤੇ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਈ ਹੋਈ ਹੈ। ਇਸ ਮੌਕੇ ਸਹਾਇਕ ਕੋਆਰਡੀਨੇਟਰ ਸ ਜਸਪਾਲ ਸਿੰਘ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਇਸ ਮੌਕੇ ਵੱਖ ਵੱਖ ਬੁਲਾਰਿਆ ਅਜੀਤ ਸਿੰਘ ਸੋਢੀ, ਖਜਾਨ ਸਿੰਘ ਪ੍ਰਧਾਨ ਪੈਨਸ਼ਨਰ ਯੂਨੀਅਨ, ਓਮ ਪ੍ਰਕਾਸ਼ ਅਤੇ ਬਲਵੰਤ ਸਿੰਘ ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਕਸ਼ਮੀਰ ਸਿੰਘ, ਮਨਜੀਤ ਸਿੰਘ ਜੇਲ੍ਹ ਪੈਨਸ਼ਨਰ ਐਸੋਸੀਏਸ਼ਨ, ਰਾਮ ਪ੍ਰਸ਼ਾਦ ਅਤੇ ਨਰਿੰਦਰ ਸ਼ਰਮਾ ਹੈੱਲਥ ਵਿਭਾਗ, ਮਹਿੰਦਰ ਸਿੰਘ ਧਾਲੀਵਾਲ ਫੋਰੈਸਟ ਵਿਭਾਗ, ਜਗਦੀਪ ਸਿੰਘ ਮਾਂਗਟ ਨੇ ਇਕ ਸੁਰ ਵਿੱਚ ਬੋਲਦਿਆ ਆਖਿਆ ਕਿ ਸਰਕਾਰ ਵੱਲੋਂ ਪੈਨਸ਼ਨਰ ਨੂੰ 2.59 ਦਾ ਫ਼ਾਰਮੂਲਾ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, ਕੱਚੇ ਮੁਲਾਜ਼ਮ ਪੱਕੇ ਨਾ ਕਰਨਾ ਦੀ ਨਿਖੇਧੀ ਕੀਤੀ ਗਈ । ਛੇਵੇ ਪੇ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਦੇਣ ਦੀ ਸਰਕਾਰ ਦੀ ਪ੍ਰਪੋਜ਼ਲ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਵਰਗ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ । ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਸਤਾਈ ਦੀਆਂ ਚੋਣਾ ਵਿੱਚ ਭੁਗਤਣਾ ਪਵੇਗਾ । ਇਸ ਮੌਕੇ ਨਰੇਸ਼ ਸੈਣੀ ਐਗਰੀਕਲਚਰ ਵਿਭਾਗ ਧਾਲੀਵਾਲ ਫੋਰੈਸਟ ਵਿਭਾਗ ਜਗਦੀਪ ਸਿੰਘ ਮਾਂਗਟ ਨੇ ਇਕ ਸੁਰ ਵਿੱਚ ਬੋਲਦਿਆ ਆਖਿਆ ਕਿ ਸਰਕਾਰ ਵੱਲੋਂ ਪੈਨਸ਼ਨਰ ਨੂੰ 2.59 ਦਾ ਫ਼ਾਰਮੂਲਾ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੀ ਨਿਖੇਧੀ ਕੀਤੀ ਗਈ। ਛੇਵੇਂ ਪੇ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਦੇਣ ਦੀ ਸਰਕਾਰ ਦੀ ਪ੍ਰਪੋਜ਼ਲ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਵਰਗ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ । ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਸਤਾਈ ਦੀਆਂ ਚੋਣਾ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਨਰੇਸ਼ ਸੈਣੀ ਐਗਰੀਕਲਚਰ ਵਿਭਾਗ ਜਨਰਲ ਸਕੱਤਰ ਸਾਂਝਾ ਫਰੰਟ, ਗੁਰਦੇਵ ਸਿੰਘ ਸਿੱਧੂ, ਬਲਵੀਰ ਸਿੰਘ ਇੰਟਕ ਆਦਿ ਨੇ ਵੀ ਸੰਬੋਧਨ ਕੀਤਾ । ਇਸ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ, ਜੇਲ੍ਹ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਵਰਕਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਤੇ ਪੈਨਸ਼ਨਰ ਵੀ ਹਾਜ਼ਰ ਸਨ ।



