Punjab

ਹਰੇਕ ਅਹੁਦੇ ਦਾ ਸਤਿਕਾਰ ਰੱਖਣਾ ਚਾਹੀਦਾ ਕਾਇਮ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 22 ਫਰਵਰੀ- ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਸਵਾਲ ਪੁੱਛੇ ਜਾਣ ’ਤੇ, ਜਥੇਦਾਰ ਨੇ ਆਪਣੇ ਅਸਤੀਫ਼ੇ ਦੀਆਂ ਅਟਕਲਾਂ ਤੋਂ ਇਨਕਾਰ ਨਹੀਂ ਕੀਤਾ ਤੇ ਕਿਹਾ ਕਿ ਜੋ ਵੀ ਗੁਰੂ ਜੀ ਨੂੰ ਮਨਜ਼ੂਰ ਹੋਵੇਗਾ ਉਹ ਹੋਵੇਗਾ। ਇਸ ਸਮੇਂ ਦੌਰਾਨ, ਜਥੇਦਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਕਤੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਨੇ ਕਿਹਾ ਕਿ ਪਹਿਲਾਂ ਮੈਂ ਸੋਚਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਰਿਆਂ ’ਤੇ ਲਾਗੂ ਹੁੰਦਾ ਹੈ। ਕੱਲ੍ਹ ਮੈਨੂੰ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਅਕਾਲ ਤਖ਼ਤ ਸਾਹਿਬ ਦੀਆਂ ਚਾਰ ਦੀਵਾਰਾਂ ਤੱਕ ਸੀਮਤ ਹੈ। ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਪਾਈ ਗਈ ਪੋਸਟ ’ਤੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਹੁਦਾ ਛੋਟਾ ਹੋਵੇ ਜਾਂ ਵੱਡਾ, ਸਭ ਦਾ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਇਕ ਚੁਣੀ ਹੋਈ ਸੰਸਥਾ ਹੈ। ਹਰ ਕਿਸੇ ਦਾ ਆਪਣਾ ਅਧਿਕਾਰ ਖੇਤਰ ਹੁੰਦਾ ਹੈ। ਸ਼੍ਰੋਮਣੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਵਿਚ ਇਹ ਵੀ ਕਿਹਾ ਕਿ ਇਹ ਪੋਸਟ ਨਹੀਂ ਲਗਾਈ ਜਾਣੀ ਚਾਹੀਦੀ ਸੀ। ਪਰ, ਪਿਛਲੇ ਕੁਝ ਦਿਨਾਂ ਵਿਚ ਮੈਂ ਜੋ ਵੀ ਮਹਿਸੂਸ ਕੀਤਾ, ਮੈਂ ਇਸ ਨੂੰ ਆਪਣੀ ਪੋਸਟ ਵਿਚ ਪ੍ਰਗਟ ਕੀਤਾ। ਮੈਂ ਇਸ ਨੂੰ ਆਪਣੇ ਨਿੱਜੀ ਖਾਤੇ ’ਤੇ ਪੋਸਟ ਕੀਤਾ ਸੀ। ਮੈਂ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੁਝ ਨਹੀਂ ਕਿਹਾ।

Related Articles

Leave a Reply

Your email address will not be published. Required fields are marked *

Back to top button