
ਅੰਮ੍ਰਿਤਸਰ, 4 ਜਨਵਰੀ : ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਨ ਸਿੰਘ ਦੀ ਅੰਮ੍ਰਿਤਸਰ ਦੇ ਇਕ ਮੈਰਿਜ ਪੈਲੇਸ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਤਾ ਲੱਗਾ ਹੈ ਕਿ ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਭੱਜ ਗਏ। ਪੁਲਿਸ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਗੈਂਗਸਟਰਾਂ ਨੇ ਇਹ ਕਤਲ ਕੀਤਾ ਹੈ। ਪਤਾ ਲੱਗਾ ਹੈ ਕਿ ਸਰਪੰਚ ਕਈ ਦਿਨਾਂ ਤੋਂ ਨਿਗਰਾਨੀ ਹੇਠ ਸੀ। ਪਰਿਵਾਰ ਮੈਂਬਰਾਂ ਅਨੁਸਾਰ ਜਰਮਨ ਸਿੰਘ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ।



