
ਫ਼ਾਜ਼ਿਲਕਾ, 17 ਅਕਤੂਬਰ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਮੋਹਾਲੀ ‘ਚ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਨੂੰ ਇੱਕ ਗਲਤ ਸਾਈਡ ਤੋ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ।ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ, ਪਰ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ।ਗੋਲਡੀ ਚੰਡੀਗੜ੍ਹ ਜਾ ਰਹੇ ਸਨ, ਗਲਤ ਪਾਸਿਓਂ ਆ ਰਹੀ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਉਹ ਆਪਣੀ ਕਾਰ ‘ਤੇ ਬੱਲੂਆਣਾ ਤੋਂ ਚੰਡੀਗੜ੍ਹ ਜਾ ਰਹੇ ਸਨ, ਜਦੋਂ ਗਲਤ ਪਾਸਿਓਂ ਆ ਰਹੀ ਇੱਕ ਕਾਰ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋ ਆ ਰਿਹਾ ਡਰਾਈਵਰ ਸ਼ਰਾਬੀ ਸੀ। ਹਾਦਸੇ ਵਿੱਚ ਵਿਧਾਇਕ ਵਾਲ-ਵਾਲ ਬਚ ਗਏ, ਪਰ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਿਆ।



