
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 8 ਅਗਸਤ : ਬੀਬੀਐਮਬੀ ਮੀਟਿੰਗ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੇ ਡਿਵੀਜ਼ਨ ਬੈਂਚ ਸਾਹਮਣੇ ਦੁਬਾਰਾ ਹੋਈ। ਸੁਣਵਾਈ ਦੌਰਾਨ, ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਰਿਆਣਾ ਰਾਜ ਨੂੰ ਵੀ ਇੱਕ ਧਿਰ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਬੇਨਤੀ ‘ਤੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ ਗਈ।



