National

Canada ‘ਚ 30 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਆਦੇਸ਼, ਲਿਸਟ ‘ਚ ਸਟੱਡੀ ਵੀਜ਼ਾ ਤੇ PR ਕਾਰਡ ਧਾਰਕ ਵੀ ਸ਼ਾਮਲ

ਵੈਨਕੂਵਰ, 27 ਮਈ- ਕੈਨੇਡਾ ‘ਚ ਰਹਿ ਰਹੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੈਨੇਡਾ ਬਾਰਡਰ ਸਰਵਿਸ ਏਜੰਸੀ (Canada Border Services Agency) ਵੱਲੋਂ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਮੁਲਕ ਭਰ ‘ਚ ਲੱਖਾਂ ਦੀ ਗਿਣਤੀ ‘ਚ ਗ਼ੈਰ-ਕਾਨੂੰਨੀ ਪਰਵਾਸੀਆਂ ‘ਚੋਂ 30 ਹਜ਼ਾਰ ਨੂੰ ਡਿਪੋਰਟ ਕੀਤੇ ਜਾਣ ਦੇ ਵਾਰੰਟ ਜਾਰੀ ਕੀਤੇ ਗਏ ਹਨ। ਏਜੰਸੀ ਨੇ ਸਪੱਸ਼ਟ ਕੀਤੀ ਹੋਇਆ ਹੈ ਕਿ ਗ਼ੈਰ-ਕਾਨੂੰਨੀ ਰਹਿ ਰਹੇ ਅਪਰਾਧਕ ਸ਼ਮੂਲੀਅਤ ਵਾਲੇ ਅਤੇ ਜਿਨ੍ਹਾਂ ਦੀ ਰਾਜਸੀ ਸ਼ਰਨ ਦੀ ਮੰਗ ਠੁਕਰਾਈ ਜਾ ਚੁੱਕੀ ਹੈ, ਨੂੰ ਪਹਿਲ ਦੇ ਅਧਾਰ ‘ਤੇ ਵਾਪਸ ਭੇਜਿਆ ਜਾਣਾ ਹੈ। ਉਕਤ 30 ਹਜ਼ਾਰ ਵਾਲੀ ਸੂਚੀ ‘ਚ 88 ਫੀਸਦੀ ਰੱਦ ਹੋਈਆਂ ਰਾਜਸੀ ਸ਼ਰਨ ਦਰਖਾਸਤਾਂ ਵਾਲੇ ਹਨ। ਹੋਰਨਾਂ ‘ਚ ਪੜ੍ਹਾਈ ਵਿਚਾਲੇ ਛੱਡਣ ਵਾਲੇ ਸਟੱਡੀ ਵੀਜ਼ਾ ਧਾਰਕ, ਸੈਲਾਨੀ ਵੀਜ਼ੇ ਦੀ ਮਿਆਦ ਟਪਾ ਚੁੱਕੇ ਤੇ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਰਹੇ ਪੀਆਰ ਕਾਰਡਧਾਰਕ ਸ਼ਾਮਲ ਹਨ। ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਕਰੀਬ ਡੇਢ ਕੁ ਹਜ਼ਾਰ ਲੋਕਾਂ ਉੱਤੇ ਅਜੇ ਅਦਾਲਤ ‘ਚ ਦੋਸ਼ ਸਾਬਿਤ ਨਹੀਂ ਹੋਏ, ਇਸ ਕਰਕੇ ਉਨ੍ਹਾਂ ਨੂੰ ਅਜੇ ਕਿਸੇ ਸੂਚੀ ‘ਚ ਸ਼ਾਮਲ ਨਹੀ ਕੀਤਾ ਗਿਆ। ਸੀਬੀਐੱਸਏ ਅਨੁਸਾਰ ਜਿਨ੍ਹਾਂ ਲੋਕਾਂ ਦੀਆਂ ਰਾਜਸੀ ਸ਼ਰਨ ਸਮੇਤ ਕੈਨੇਡਾ ਰਹਿ ਸਕਣ ਦੇ ਹੋਰ ‘ਚੋਰ ਰਸਤੇ’ ਦੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ, ਉਨ੍ਹਾਂ ਕੋਲ ਕਿਸੇ ਤਰ੍ਹਾਂ ਦੀ ਅਪੀਲ ਦਾ ਹੱਕ ਨਹੀਂ ਰਹਿ ਗਿਆ, ਜਿਸ ਕਰ ਕੇ ਉਨ੍ਹਾਂ ਦੇ ਦੇਸ਼ ਨਿਕਾਲੇ (ਡਿਪੋਰਟੇਸ਼ਨ) ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਉਨ੍ਹਾਂ ’ਚੋਂ ਜੇਕਰ ਕੋਈ ਫਿਰ ਤੋਂ ਵੀਜ਼ਾ ਲਈ ਅਰਜ਼ੀ ਦੇਵੇਗਾ ਤਾਂ ਉਸ ਨੂੰ ਪਹਿਲਾਂ ਉਸ ਦੇ ਵਾਪਸ ਭੇਜਣ ’ਤੇ ਸਰਕਾਰ ਵੱਲੋਂ ਕੀਤੇ ਖਰਚ ਦੀ ਰਕਮ ਵਜੋਂ 3800 ਡਾਲਰ ਦਾ ਭੁਗਤਾਨ ਕਰਨਾ ਪਏਗਾ, ਪਰ ਜੇਕਰ ਕਿਸੇ ਨੂੰ ਵਿਸ਼ੇਸ਼ (ਐਸਕੋਰਟ ਕਰ ਕੇ) ਸਹੂਲਤ ਨਾਲ ਵਾਪਸ ਭੇਜਿਆ ਗਿਆ ਹੋਏ ਤਾਂ ਉਸ ਨੂੰ 12,800 ਡਾਲਰ ਭਰਨੇ ਪੈਣਗੇ ਅਤੇ ਵੀਜ਼ਾ ਅਰਜ਼ੀ ਰੱਦ ਹੋਣ ’ਤੇ ਵੀ ਇਹ ਪੈਸੇ ਵਾਪਸ ਨਹੀਂ ਹੋਣਗੇ।

Related Articles

Leave a Reply

Your email address will not be published. Required fields are marked *

Back to top button