Punjab
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਮਾ ਮੰਡੀ, (ਬਠਿੰਡਾ) 3 ਜਨਵਰੀ- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਅਤੇ…
Read More » -
ਸੀ. ਆਈ. ਡੀ. ਵਿਭਾਗ ਦੀ ਮੁਸ਼ਤੈਦੀ ਨਾਲ ਖ਼ੇਤਾਂ ’ਚੋਂ ਹੈਰੋਇਨ ਬਰਾਮਦ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਜਨਵਰੀ– ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਥਾਣਾ ਡੇਰਾ ਬਾਬਾ ਨਾਨਕ ਕੋਲੋਂ ਕਣਕ ਦੇ ਖੇਤਾਂ ਵਿਚੋਂ ਸੀ. ਆਈ.ਡੀ. ਦੀ ਮੁਸ਼ਤੈਦੀ ਅਤੇ ਸੂਚਨਾ ਦੇ ਅਧਾਰ ਤੇ ਬੀ.ਐਸ.ਐਫ਼. ਵਲੋਂ ਇਕ ਹੈਰੋਇਨ ਦਾ ਪੈਕਟ ਬਰਾਮਦ ਕੀਤੇ ਜਾਣ ਦੀ ਖਬਰ ਹੈ। ਸੀ. ਆਈ. ਡੀ. ਵਿਭਾਗ ਡੇਰਾ ਬਾਬਾ ਨਾਨਕ ਦੇ ਇੰਚਾਰਜ ਐਸ. ਆਈ. ਮਲਕੀਤ ਸਿੰਘ ਰੰਧਾਵਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ…
Read More » -
ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰ ਮੋਬਾਈਲ ਖੋਹ ਕੇ ਫ਼ਰਾਰ
ਕਪੂਰਥਲਾ, 3 ਜਨਵਰੀ– ਟੈਗੋਰ ਨਗਰ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਇਕ ਨੌਜਵਾਨ ਦੀ ਕੁੱਟਮਾਰ ਕਰ ਉਸ ਪਾਸੋਂ ਮੋਬਾਈਲ ਖੋਹ ਕੇ ਫਰਾਰ ਫਰਾਰ ਹੋ ਗਏ। ਮੋਬਾਇਲ ਖੋਹਣ ਦੀ ਇਹ ਘਟਨਾ ਗਲੀ ਵਿਚ ਲੱਗੇ ਕੈਮਰੇ ’ਚ ਕੈਦ ਹੋ ਗਈ। ਇਸ ਦੀ ਸੂਚਨਾ ਮਿਲਣ ’ਤੇ ਪੀ.ਸੀ.ਆਰ. ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਏ.ਐਸ.ਆਈ. ਮੰਗਾ ਸਿੰਘ ਮੌਕੇ ’ਤੇ ਪੁੱਜੇ…
Read More » -
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ : ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ, 3 ਜਨਵਰੀ-ਗ੍ਰਹਿ ਵਿਭਾਗ ਵਲੋਂ ਮੁਅੱਤਲ ਚੱਲ ਰਹੇ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਸੰਬੰਧਿਤ ਮਾਮਲੇ ਵਿਚ ਇਹ ਐਕਸ਼ਨ ਹੋਇਆ ਹੈ।
Read More » -
ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਉਪਰੰਤ ਹੋਈ ਮੌਤ
ਕਪੂਰਥਲਾ, 3 ਜਨਵਰੀ- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਖਰਾਬ ਹੋਣ ਕਾਰਨ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਿਧਾਰਥ ਬਿੰਦਰਾ ਨੇ ਦੱਸਿਆ ਕਿ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ ਜੋ ਕਿ ਐਨ.ਡੀ.ਪੀ.ਐਸ. ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ, ਜਿਸ ਦੀ ਜੇਲ੍ਹ ਵਿਖੇ ਸਿਹਤ ਖ਼ਰਾਬ ਹੋ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ…
Read More » -
ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਵਿਚਾਲੇ ਟੱਕਰ
ਬਠਿੰਡਾ, 3 ਜਨਵਰੀ- ਅੱਜ ਸਵੇਰੇ ਬਠਿੰਡਾ–ਡੱਬਵਾਲੀ ਸੜਕ ‘ਤੇ ਸਥਿਤ ਪਿੰਡ ਜੋਧਪੁਰ ਰੋਮਾਣਾ ਕੋਲ ਇਕ ਨਿੱਜੀ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਰੀਬ ਡੇਢ ਦਰਜਨ ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਜ਼ਖਮੀਆਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਵੱਖ ਵੱਖ ਹਸਪਤਾਲਾਂ ਵਿਚ ਪਹੁੰਚਾਇਆ ਹੈ।
Read More » -
ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਉਡਾਣਾਂ ਪ੍ਰਭਾਵਿਤ
ਰਾਜਾਸਾਂਸੀ, (ਅੰਮ੍ਰਿਤਸਰ), 3 ਜਨਵਰੀ (ਹਰਦੀਪ ਸਿੰਘ ਖੀਵਾ)- ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀ ਘਰੇਲੂ ਤੇ ਅੰਤਰ-ਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਵੇਰੇ ਦਿੱਲੀ ਤੇ ਮੁੰਬਈ ਤੋਂ ਅੰਮ੍ਰਿਤਸਰ ਪੁੱਜਣ ਵਾਲੀਆਂ ਦੋ ਉਡਾਣਾਂ ਰੱਦ ਹੋ ਗਈਆਂ, ਜਦੋਂ ਕਿ ਸ਼ਾਰਜਾਹ, ਦੁਬਈ ਤੇ ਬੈਂਗਲੁਰੂ ਤੋਂ ਪੁੱਜਣ ਵਾਲੀਆਂ ਉਡਾਣਾਂ…
Read More » -
ਕੇਂਦਰੀ ਜੇਲ੍ਹ ’ਚੋਂ 15 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 15 ਮੋਬਾਇਲ ਫੋਨ, 290 ਪੂੜੀਆਂ ਤੰਬਾਕੂ, 3 ਡੱਬੀਆਂ ਸਿਗਰਟਾਂ, 8 ਬੰਡਲ ਬੀੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 7 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ…
Read More » -
ਬੈਂਕ ਮੁਲਾਜ਼ਮਾਂ ਨੇ ਵਿਅਕਤੀ ਨਾਲ ਮੁਦਰਾ ਲੋਨ ਦੇ ਨਾਂਅ ’ਤੇ ਮਾਰੀ 5 ਲੱਖ ਦੀ ਠੱਗੀ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ’ਚ ਇਕ ਵਿਅਕਤੀ ਨੂੰ 60 ਹਜ਼ਾਰ ਰੁਪਏ ਦਾ ਮੁਦਰਾ ਲੋਨ ਦੱਸ ਕੇ ਉਸ ਪਾਸੋਂ 5 ਲੱਖ ਰੁਪਏ ਦੇ ਕਰਵਾ ਕੇ ਠੱਗੀ ਮਾਰਨ ਵਾਲੇ ਬੈਂਕ ਮੈਨੇਜਰ ਸਮੇਤ 6 ਵਿਅਕਤੀਆਂ ਖਿਲਾਫ ਥਾਣਾ ਸਿਟੀ ਫਿਰੋਜਪੁਰ ਪੁਲਿਸ ਨੇ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ…
Read More » -
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁੱਦਕੀ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਉੱਘੇ ਸਮਾਜ ਸੇਵੀ ਡਾਕਟਰ ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਮੁੱਦਕੀ ਵਿਖੇ ਸਵਰਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ 668 ਵਾਂ ਮੁਫ਼ਤ ਜਾਂਚ ਕੈਂਪ ਸ਼੍ਰੀ ਦੁਰਗਾ ਭਜਨ ਮੰਡਲੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਦੁਰਗਾ ਭਜਨ ਮੰਡਲੀ ਧਰਮਸ਼ਾਲਾ ਤਲਵੰਡੀ ਰੋਡ ਮੁੱਦਕੀ…
Read More »