Punjab
-
ਨਵਾਂਸ਼ਹਿਰ ਲਾਗੇ ਲੰਗੜੋਆ ਬਾਈਪਾਸ ’ਤੇ ਪਲਟੀ ਬੱਸ
ਨਵਾਂ ਸ਼ਹਿਰ, 2 ਜਨਵਰੀ– ਨਵਾਂ ਸ਼ਹਿਰ ਨੇੜੇ ਮੁੱਖ ਮਾਰਗ ’ਤੇ ਲੰਗੜੋਆ ਬਾਈਪਾਸ ’ਤੇ ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮਨਾਲੀ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਵਿਚ 51 ਬੱਚੇ ਸਵਾਰ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮੂਲੀ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਪਹੁੰਚਾਇਆ। ਪੁਲਿਸ ਮੁਲਾਜ਼ਮ ਜਨਕ ਰਾਜ ਐਸ. ਐਸ. ਐਫ਼. ਨੇ ਦੱਸਿਆ ਕਿ ਇਹ ਬੱਸ ਸ੍ਰੀ…
Read More » -
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਹੋਵੇਗੀ ਵਿਸ਼ਾਲ ਅਕਾਲੀ ਕਾਨਫ਼ਰੰਸ – ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 2 ਜਨਵਰੀ– ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫ਼ਰੰਸ ਕਰੇਗੀ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿਚ ਸ਼ਿਰਕਤ ਕਰਨਗੇ।
Read More » -
ਜੱਕੋ ਤੱਕੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਾਨਫ਼ਰੰਸ ਕਰਨ ਦਾ ਕਰਨਾ ਪਿਆ ਐਲਾਨ
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਹਿਲਾਂ ਮਾਘੀ ਮੇਲੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫ਼ਰੰਸ ਨਾ ਕਰਨ ਸੰਬੰਧੀ ਵਿਚਾਰਾਂ ਹੋਈਆਂ ਸਨ, ਪਰ ਜੱਕੋ ਤੱਕੀ ਮਗਰੋਂ ਅਚਾਨਕ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾਘੀ ਮੌਕੇ ਕਾਨਫ਼ਰੰਸ ਕਰਨ ਦਾ ਐਲਾਨ ਕਰਨਾ ਪਿਆ। ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਲੋਕ ਸਭਾ ਦੇ ਪਿਤਾ ਤਰਸੇਮ ਸਿੰਘ ਅਤੇ ਹੋਰ ਪੰਥਕ ਆਗੂ ਸ੍ਰੀ…
Read More »