Punjab

CIA ਸਟਾਫ਼ ਦੀ ਵੱਡੀ ਕਾਰਵਾਈ, ਅੱਧਾ ਕਿੱਲੋਂ ਤੋਂ ਵੱਧ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 15 ਮਈ-ਅੰਮ੍ਰਿਤਸਰ ਸੀਆਈਏ ਸਟਾਫ਼ ਦੀ ਟੀਮ ਨੇ ਨਸ਼ਾ ਤਸਕਰਾਂ ਖਿ਼ਲਾਫ਼ ਕਾਰਵਾਈ ਕਰਦਿਆਂ ਇਕ ਤਸਕਰ ਨੂੰ 505 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ IPS ਦੀਆਂ ਹਦਾਇਤਾਂ ਤੇ ਸ੍ਰੀ ਰਵਿੰਦਰਪਾਲ ਸਿੰਘ ਸੰਧ PPS DCP Detective ਅਤੇ ਸ੍ਰੀ ਜਗਮਿੰਦਰ ਸਿੰਘ PPS ADCP Detective, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਪਰ ਸ੍ਰੀ ਹਰਮਿੰਦਰ ਸਿੰਘ ਸੰਧੂ PPS ACP Detective, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਰਵੀ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ-2, ਅੰਮ੍ਰਿਤਸਰ ਅਤੇ ASI ਜਤਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਪੁਖਤਾ ਸੂਚਨਾ ਦੇ ਆਧਾਰ ‘ਤੇ ਯੋਜਨਾਬੱਧ ਤਰੀਕੇ ਨਾਲ ਮੁਲਜ਼ਮ ਵਿਸ਼ਾਲ ਸਿੰਘ ਉਰਫ ਸੰਨੀ ਪੁੱਤਰ ਮੰਗਲਜੀਤ ਸਿੰਘ ਵਾਸੀ ਪਿੰਡ ਲਾਹੌਰੀ ਮੱਲ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ U.T ਮਾਰਕੀਟ ਦੇ ਏਰੀਆ ਤੋਂ ਕਾਬੂ ਕਰਕੇ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਇਸਲਾਮਾਬਾਦ ਪੁਲਿਸ ਨੇ ਮੁਲਜ਼ਮ ਖਿ਼ਲਾਫ਼ 21C/61/85 NDPS Act ਮਾਮਲਾ ਦਰਜ ਕੀਤਾ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੇ ਬੈਕਵਰਡ ਫਾਰਵਰਡ ਲਿੰਕਾਂ ਬਾਰੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button