Punjab

CM ਮਾਨ 7 ਅਗਸਤ ਨੂੰ ਰੱਖਣਗੇ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਂਹ ਪੱਥਰ

ਸੰਤ ਨਿਰੰਜਣ ਦਾਸ ਬੋਲੇ- ਜਲਦ ਕਰਵਾਈ ਜਾਵੇ ਉਸਾਰੀ

ਕਿਸ਼ਨਗੜ੍ਹ, 5 ਅਗਸਤ : ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਹ ਪੱਥਰ 7 ਅਗਸਤ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖਣਗੇ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਮੰਗਲਵਾਰ ਨੂੰ ਵਿਧਾਇਕ ਬਲਕਾਰ ਸਿੰਘ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸਡੀਐਮ ਸ਼ੈਰੀ ਮਲਹੋਤਰਾ, ਨਾਇਬ ਤਹਿਸੀਲਦਾਰ ਵਿਪਨ ਕੁਮਾਰ, ਐਸ ਸੀ ਆਸ਼ੀਸ਼ ਰਾਏ ਸੀਵਰੇਜ ਬੋਰਡ ਜਲੰਧਰ, ਕਾਨੂੰਗੋ ਰਮੇਸ਼ ਕੁਮਾਰ, ਹਲਕਾ ਪਟਵਾਰੀ ਚਰਨਜੀਤ ਸਿੰਘ ਸਮੇਤ ਹੋਰ ਅਫਸਰ ਵੀ ਪਹੁੰਚੇ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਨੇ ਦੱਸਿਆ ਕਿ 7 ਅਗਸਤ ਨੂੰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਾਰਮਿਕ ਰਸਮਾਂ ਉਪਰੰਤ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਬਣਾਉਣ ਵਾਸਤੇ ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਬਣਾਉਣ ਵਾਸਤੇ ਹੋਰ ਗ੍ਰਾਂਟ ਦੀ ਲੋੜ ਪਵੇਗੀ ਤਾਂ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਹੋਰ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਧਿਐਨ ਸੈਂਟਰ ਦੀ ਉਸਾਰੀ ਜਲਦ ਤੋਂ ਜਲਦ ਕਰਵਾਈ ਜਾਵੇਗੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਸਮੇਤ ਹੋਰ ਅਫਸਰ ਸਾਹਿਬਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਦਿੱਤੀ।

Related Articles

Leave a Reply

Your email address will not be published. Required fields are marked *

Back to top button